ਸ਼ੰਭੂ ਗੋਇਲ, ਲਹਿਰਾਗਾਗਾ : ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਤੇਜ਼ ਰਫ਼ਤਾਰ ਟਰੈਕਟਰ ਟਰਾਲੀ ਵੱਲੋਂ ਟੱਕਰ ਮਾਰ ਦਿੱਤੇ ਜਾਣ ਕਾਰਨ ਮੌਤ ਹੋ ਜਾਣ ਦੀ ਜਾਣਕਾਰੀ ਮਿਲੀ ਹੈ। ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਸੁੱਖਾ ਪਿੰਡ ਹਮੀਰਗੜ੍ਹ ਵੱਲੋਂ ਆਪਣੇ ਘਰ ਮੂਨਕ ਵੱਲ ਜਾ ਰਿਹਾ ਸੀ ਤਾਂ ਉਸ ਨੂੰ ਰਾਧਾ ਸਵਾਮੀ ਸਤਿਸੰਗ ਘਰ ਦੇ ਕੋਲ ਆ ਰਹੀ ਤੇਜ਼ ਰਫ਼ਤਾਰ ਟਰੈਕਟਰ ਟਰਾਲੀ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਤੁਰੰਤ ਸਥਾਨਕ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੋਂ ਉਸ ਦੀ ਗੰਭੀਰ ਹਾਲਤ ਦੇਖਦਿਆਂ ਹਿਸਾਰ ਰੈਫ਼ਰ ਕੀਤਾ ਗਿਆ ਪ੍ਰੰਤੂ ਇਲਾਜ ਦੌਰਾਨ ਸੁਖਦੇਵ ਸਿੰਘ ਦੀ ਮੌਤ ਹੋ ਗਈ। ਥਾਣਾ ਪੁਲਿਸ ਮੁਖੀ ਮੂਨਕ ਗੁਰਮੀਤ ਸਿੰਘ ਦੇ ਦੱਸਣ ਅਨੁਸਾਰ ਨਾਮਲੂਮ ਟਰੈਕਟਰ ਟਰਾਲੀ ਚਾਲਕ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ ਤੇ ਮੁਲਜ਼ਮ ਦੀ ਭਾਲ ਜਾਰੀ ਹੈ।