
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਅਗਨੀਵੀਰ ਕੁਲਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਮੁਖਤਿਆਰ ਸਿੰਘ, ਪੰਜਾਬੀ ਜਾਗਰਣ,
ਪੱਖੋ ਕਲਾਂ : ਅਗਨੀਵੀਰ ਕੁਲਵਿੰਦਰ ਸਿੰਘ ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਫੌਜੀ ਜਵਾਨਾਂ ਵੱਲੋਂ ਸਲਾਮੀ ਦਿੱਤੀ ਗਈ ਤੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਇਲਾਕਾ ਵਾਸੀਆਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ। ਅਗਨੀਵੀਰ ਕੁਲਵਿੰਦਰ ਸਿੰਘ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ। ਅੰਤਿਮ ਸੰਸਕਾਰ ਮੌਕੇ ਵੱਡੀ ਗਿਣਤੀ ’ਚ ਲੋਕ ਹਾਜ਼ਰ ਹੋਏ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਇਸ ਔਖੀ ਘੜੀ ਵਿੱਚ ਹੌਸਲਾ ਦਿੱਤਾ। ਸਰਕਾਰੀ ਤੇ ਫੌਜੀ ਅਧਿਕਾਰੀਆਂ ਵੱਲੋਂ ਵੀ ਅਗਨੀਵੀਰ ਕੁਲਵਿੰਦਰ ਸਿੰਘ ਦੀ ਦੇਸ਼ ਸੇਵਾ ਅਤੇ ਕੁਰਬਾਨੀ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਗਈ। ਪਰਿਵਾਰ ਨੇ ਆਪਣੇ ਪੁੱਤਰ ਦੀ ਦੇਸ਼ ਸੇਵਾ ’ਤੇ ਮਾਣ ਪ੍ਰਗਟ ਕਰਦਿਆਂ ਉਸ ਨੂੰ ਭਾਵੁਕ ਵਿਦਾਈ ਦਿੱਤੀ। ਇਸ ਦੁਖਦਾਈ ਘਟਨਾ ਨਾਲ ਪੂਰਾ ਇਲਾਕਾ ਗਮਗੀਨ ਹੈ ਅਤੇ ਹਰ ਕੋਈ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰ ਰਿਹਾ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨੀ ਪਿੰਡ ਕਾਹਨੇਕੇ ਦੇ ਅਗਨੀਵੀਰ ਕੁਲਵਿੰਦਰ ਸਿੰਘ ਜੋ ਸਿੱਖ ਰੈਜੀਮੈਂਟ 113 ਦੇ ਸਿਪਾਹੀ ਸਨ , ਉਨ੍ਹਾਂ ਨੂੰ ਪਿੰਡ ਕਾਹਨੇਕੇ ਦੇ ਸ਼ਮਸ਼ਾਨ ਘਾਟ ਵਿਖੇ ਵੱਡੀ ਗਿਣਤੀ ’ਚ ਪਿੰਡ ਤੇ ਇਲਾਕਾ ਵਾਸੀਆਂ ਦੀ ਹਾਜ਼ਰੀ ’ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ । ਇਸ ਮੌਕੇ ਸਿੱਖ ਰੈਜੀਮੈਂਟ 113 ਵੱਲੋਂ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ । ਇਸ ਸਮੇਂ ਨਾਇਬ ਤਹਿਸੀਲਦਾਰ ਤਪਾ ਬੇਅੰਤ ਸਿੰਘ , ਆਪ ਦੇ ਜਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਭੰਗੂ , ਤਪਾ ਮਾਰਕੀਟ ਕਮੇਟੀ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ , ਸਾਬਕਾ ਵਿਧਾਇਕ ਪਿਰਮਲ ਸਿੰਘ ਖ਼ਾਲਸਾ, ਜ਼ਿਲ੍ਹਾ ਪ੍ਰੀਸਦ ਦੇ ਵਾਇਸ ਚੇਅਰਮੈਨ ਨਿਰਭੈ ਸਿੰਘ ਧੌਲਾ , ਸਰਪੰਚ ਬਬਲਾ ਕਾਹਨੇਕੇ , ਐਸ ਐਚ ਓ ਰੂੜੇਕੇ ਗੁਰਮੰਦਰ ਸਿੰਘ , ਨੰਦ ਸਿੰਘ ਨੰਬਰਦਾਰ, ਪਰਗਟ ਸਿੰਘ ਧੂਰਕੋਟ ਤੋਂ ਇਲਾਵਾ ਸਮੁੱਚੀ ਗਰਾਮ ਪੰਚਾਇਤ, ਕਲੱਬ ਅਤੇ ਪਿੰਡ ਵਾਸੀ ਹਾਜ਼ਰ ਸਨ।