ਗੁਰਮੁੱਖ ਸਿੰਘ ਹਮੀਦੀ, ਮਹਿਲ ਕਲਾਂ : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਆਪਣੇ ਖੇਤਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੇ ਕੀਤੇ ਜਾਰੀ ਹੁਕਮਾਂ ਤੇ ਖੇਤੀਬਾੜੀ ਵਿਭਾਗ ਬਲਾਕ ਮਹਿਲ ਕਲਾਂ ਵੱਲੋਂ ਝੋਨੇ ਦੀ ਪਰਾਲੀ ਦੇ ਧੂੰਏਂ ਤੋਂ ਵਾਤਾਵਰਨ ਬਚਾਉਣ ਤੇ ਧਰਤੀ ਹੇਠਲੇ ਜ਼ਮੀਨੀ ਤੱਤਾਂ ਦੀ ਸਾਂਭ-ਸੰਭਾਲ ਲਈ ਕਿਸਾਨਾਂ ਨੂੰ ਆਪਣੇ ਖੇਤਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਬਿਨਾਂ ਹੀ ਕਣਕ ਦੀ ਬਿਜਾਈ ਕੀਤੀ। ਮਸ਼ੀਨਰੀ ਸਬਸਿਡੀ 'ਤੇ ਮੁਹੱਈਆ ਕਰਵਾਏ ਜਾਣ ਤੋਂ ਬਾਅਦ ਕਸਬਾ ਮਹਿਲ ਕਲਾਂ ਦੇ 4 ਕਿਸਾਨਾਂ ਵੱਲੋਂ 188 ਏਕੜ ਜ਼ਮੀਨ 'ਚ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਾ ਕੇ ਸਬਸਿਡੀ ਮਸ਼ੀਨਰੀ ਖੇਤੀਬਾੜੀ ਸੰਦਾਂ ਰਾਹੀਂ ਆਪਣੇ ਖੇਤਾਂ 'ਚ ਕਣਕ ਦੀ ਬਿਜਾਈ ਕੀਤੀ ਗਈ। ਇਸ ਮੌਕੇ ਖੇਤੀਬਾੜੀ ਅਫ਼ਸਰ ਬਲਾਕ ਮਹਿਲ ਕਲਾਂ ਡਾ. ਲਖਵੀਰ ਸਿੰਘ ਇੰਸਪੈਕਟਰ ਹਰਪਾਲ ਸਿੰਘ ਰਕਬਾ ਤੇ ਰਣਜੀਤ ਸਿੰਘ ਧਨੌਲਾ ਦੀ ਹਾਜ਼ਰੀ 'ਚ ਕਸਬਾ ਮਹਿਲ ਕਲਾਂ ਦੇ ਕਿਸਾਨ ਭੁਪਿੰਦਰ ਸਿੰਘ ਪੁੱਤਰ ਜਗਰਾਜ ਸਿੰਘ ਨੇ 31 ਏਕੜ, ਅਮਰੀਕ ਸਿੰਘ ਪੁੱਤਰ ਬਖਤੌਰ ਸਿੰਘ ਨੇ 22 ਏਕੜ, ਮਲਕੀਤ ਸਿੰਘ ਪੁੱਤਰ ਬਖਤੌਰ ਸਿੰਘ ਨੇ 45 ਏਕੜ, ਹਰਪਾਲ ਸਿੰਘ ਪੁੱਤਰ ਜੋਗਿੰਦਰ ਸਿੰਘ ਨੇ 80 ਏਕੜ, ਹਰਜਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਨੇ 10 ਏਕੜ ਬਿਨ੍ਹਾਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਸਰਕਾਰ ਤੇ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ 'ਤੇ ਮੁਹੱਈਆ ਕਰਵਾਏ ਖੇਤੀਬਾੜੀ ਮਸ਼ੀਨਰੀ ਸੰਦਾਂ ਨਾਲ ਕਣਕ ਦੀ ਬਿਜਾਈ ਕੀਤੀ। ਇਸ ਮੌਕੇ ਅਗਾਂਹਵਧੂ ਉਕਤ ਕਿਸਾਨਾਂ ਨੇ ਗੱਲਬਾਤ ਕਰਦੇ ਕਿਹਾ ਕਿ ਪੰਜਾਬ ਸਰਕਾਰ ਦੇ ਪਰਾਲੀ ਨੂੰ ਅੱਗ ਨਾ ਲਾਉਣ ਦੇ ਹੁਕਮਾਂ ਤੇ ਖੇਤੀਬਾੜੀ ਵਿਭਾਗ ਬਲਾਕ ਮਹਿਲ ਕਲਾਂ ਵੱਲੋਂ ਝੋਨੇ ਦੀ ਰਹਿੰਦ-ਖੂਹਿੰਦ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਨੂੰ ਸਬਸਿਡੀ 'ਤੇ ਖੇਤੀਬਾੜੀ ਮਸ਼ੀਨਰੀ ਸੰਦ ਮੁਹੱਈਆ ਕਰਵਾਉਣ ਸਬੰਧੀ ਪ੍ਰਰੇਰਿਤ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਸਾਡੇ ਵੱਲੋਂ ਖੇਤੀਬਾੜੀ ਵਿਭਾਗ ਨੂੰ ਸਬਸਿਡੀ 'ਤੇ ਮਸ਼ੀਨਰੀ ਖੇਤੀਬਾੜੀ ਸੰਦਾਂ ਮੁਹੱਈਆ ਕਰਾਉਣ ਲਈ ਅਰਜ਼ੀਆਂ ਦਿੱਤੀਆਂ ਗਈਆਂ, ਪਰ ਮਹਿਕਮੇ ਵੱਲੋਂ ਸਾਨੂੰ 80 ਫ਼ੀਸਦੀ ਦੇ ਹਿਸਾਬ ਨਾਲ ਸਬਸਿਡੀ 'ਤੇ ਖੇਤੀਬਾੜੀ ਮਸ਼ੀਨਰੀ ਸੰਦ ਮੁਹੱਈਆ ਕਰਵਾਏ ਜਾਣ ਤੋਂ ਬਾਅਦ ਅਸੀਂ ਆਪਣੇ ਖੇਤ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਕਣਕ ਦੀ ਬਿਜਾਈ ਖੇਤੀਬਾੜੀ ਮਸ਼ੀਨਰੀ ਸੰਦਾਂ ਨਾਲ ਕੀਤੀ ਗਈ ਹੈ। ਇਸ ਸਮੇਂ ਕਿਸਾਨਾਂ ਵੱਲੋਂ ਸਬਸਿਡੀ 'ਤੇ ਮੁਹੱਈਆ ਕਰਵਾਏ ਸੰਦਾਂ ਨਾਲ ਬਿਨ੍ਹਾਂ ਅੱਗ ਲਾਏ ਕਣਕ ਦੀ ਬਿਜਾਈ ਕਰਨ ਦਾ ਉਪਰਾਲਾ ਹੋਰਨਾਂ ਕਿਸਾਨਾਂ ਲਈ ਪ੍ਰਰੇਰਨਾ ਦਾ ਸਰੋਤ ਬਣਿਆ ਹੋਇਆ ਹੈ। ਇਸ ਮੌਕੇ ਖੇਤੀਬਾੜੀ ਅਫ਼ਸਰ ਬਲਾਕ ਮਹਿਲ ਕਲਾਂ ਡਾ. ਲਖਵੀਰ ਸਿੰਘ ਤੇ ਇੰਸਪੈਕਟਰ ਹਰਪਾਲ ਸਿੰਘ ਰਕਬਾ ਨੇ ਗੱਲਬਾਤ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਤੇ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਦੇ ਧੂੰਏਂ ਤੋਂ ਵਾਤਾਵਰਨ ਨੂੰ ਪ੍ਰਦੂਸ਼ਣ ਹੋਣ ਤੋਂ ਰੋਕਣ ਲਈ ਤੇ ਧਰਤੀ ਹੇਠਲੇ ਜ਼ਮੀਨੀ ਤੱਤਾਂ ਦੀ ਸਾਂਭ-ਸੰਭਾਲ ਕਰਨ ਲਈ ਜਿੱਥੇ ਕਿਸਾਨਾਂ ਨੂੰ ਆਪਣੇ ਖੇਤਾਂ 'ਚ ਬਿਨ੍ਹਾਂ ਅੱਗ ਲਗਾਏ ਸਬਸਿਡੀ ਤੇ ਮੁਹੱਈਆ ਕਰਵਾਏ ਖੇਤੀਬਾੜੀ ਸੰਦਾਂ ਰਾਹੀਂ ਕਿਸਾਨਾਂ ਵੱਲੋਂ ਕਣਕ ਦੀ ਬਿਜਾਈ ਨਵੀਆਂ ਤਕਨੀਕਾਂ ਨਾਲ ਕੀਤੀ ਜਾ ਰਹੀ ਹੈ। ਉੱਥੇ ਸਰਕਾਰਾਂ ਤੇ ਮਹਿਕਮੇ ਵੱਲੋਂ ਖੇਤੀਬਾੜੀ ਦੇ ਖੇਤਰ ਨਵੇਂ ਬਦਲਾਅ ਲਿਆ ਕੇ ਕਿਸਾਨਾਂ ਨੂੰ ਹੋਰ ਸਸਤੇ ਭਾਅ ਤੇ ਨਵੀਨਤਮ ਤਕਨੀਕਾਂ ਵਾਲੇ ਅੌਜਾਰ ਮੁਹੱਈਆ ਕਰਵਾਏ ਜਾ ਰਹੇ ਹਨ ਤੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਫ਼ਸਲਾਂ ਬੀਜਣ ਲਈ ਪ੍ਰਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਤੇ ਖੇਤੀਬਾੜੀ ਵਿਭਾਗ ਵੱਲੋਂ ਢੁੱਕਵੇਂ ਉਪਰਾਲੇ ਕਰਕੇ ਧਰਤੀ ਦੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ। ਉੱਥੇ ਹੀ ਕਿਸਾਨਾਂ ਨੂੰ ਹੋਰ ਫ਼ਾਲਤੂ ਖਰਚਿਆਂ ਤੋਂ ਸੁਚੇਤ ਰਹਿ ਕੇ ਫ਼ਸਲਾਂ ਦੇ ਵੱਧ ਝਾੜ ਪ੍ਰਰਾਪਤ ਕੀਤੇ।