- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਨੇ ਮੁਕਾਬਲਿਆਂ 'ਚ ਗੱਡੇ ਜਿੱਤ ਦੇ ਝੰਡੇ

ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ, ਚੀਮਾ ਮੰਡੀ: ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਅੰਡਰ-11 ਉਮਰ ਵਰਗ ਦੇ ਨੰਨ੍ਹੇ ਖਿਡਾਰੀਆਂ ਨੇ ਵੱਖ-ਵੱਖ ਸੈਂਟਰ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਕੈਡਮੀ ਦਾ ਨਾਂ ਰੌਸ਼ਨ ਕੀਤਾ। ਕਬੱਡੀ ਨੈਸ਼ਨਲ ਸਟਾਈਲ ਮੁਕਾਬਲਿਆਂ ਵਿੱਚ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀਆਂ ਅੰਡਰ-11 ਲੜਕਿਆਂ ਅਤੇ ਲੜਕੀਆਂ ਦੀਆਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਕਣਕਵਾਲ-ਭੰਗੂਆਂ ਸੈਂਟਰ ਅਧੀਨ ਆਉਂਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸ਼ਤਰੰਜ ਮੁਕਾਬਲਿਆਂ ਵਿੱਚ ਅਕਾਲ ਅਕੈਡਮੀ ਦੀਆਂ ਅੰਡਰ-11 ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ। ਉੱਥੇ ਹੀ ਕੁਸ਼ਤੀ ਮੁਕਾਬਲਿਆਂ ਦੇ 25 ਕਿੱਲੋਗ੍ਰਾਮ ਭਾਰ ਵਰਗ ਵਿੱਚ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਖਿਡਾਰੀ ਮਨਿੰਦਰ ਸਿੰਘ ਨੇ ਦੂਜਾ ਸਥਾਨ ਹਾਸਲ ਕਰਕੇ ਅਕੈਡਮੀ ਦਾ ਮਾਣ ਵਧਾਇਆ। ਜਿੱਤ ਉਪਰੰਤ ਅਕਾਲ ਅਕੈਡਮੀ ਵਿਖੇ ਪਹੁੰਚੇ ਨੰਨ੍ਹੇ ਖਿਡਾਰੀਆਂ ਦਾ ਪ੍ਰਿੰਸੀਪਲ ਅਨੁਰਾਧਾ ਬੱਬਰ ਵੱਲੋਂ ਸਵਾਗਤ ਕੀਤਾ ਗਿਆ। ਉਨ੍ਹਾਂ ਖਿਡਾਰੀਆਂ ਅਤੇ ਕੋਚਾਂ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਮਿਹਨਤ ਕਰਨ ਅਤੇ ਵੱਡੀਆਂ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ।