ਅਕਾਲੀ ਦਲ ਨੇ ਐੱਮਸੀ ਚੋਣਾਂ ਦੇ ਉਮੀਦਵਾਰਾਂ ਦੀ ਚੋਣ ਲਈ ਬਣਾਈ ਕਮੇਟੀ
ਅਕਾਲੀ ਦਲ ਨੇ ਐਮਸੀ ਚੋਣਾਂ ਦੇ ਉਮੀਦਵਾਰਾਂ ਦੀ ਚੋਣ ਲਈ ਬਣਾਈ ਕਮੇਟੀ
Publish Date: Wed, 15 Apr 2026 03:44 PM (IST)
Updated Date: Wed, 15 Apr 2026 03:48 PM (IST)
ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਨਗਰ ਕੌਂਸਲ ਭਵਾਨੀਗੜ੍ਹ ਦੀਆਂ ਚੋਣਾਂ ਵਿੱਚ ਖੜ੍ਹੇ ਹੋਣ ਵਾਲੇ ਸੰਭਾਵੀ ਉਮੀਦਵਾਰਾਂ ਦੀ ਸੂਚੀ ਤਿਆਰ ਕਰਨ ਲਈ 8 ਮੈਂਬਰੀ ਕਮੇਟੀ ਨਿਯੁਕਤ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਸੰਗਰੂਰ ਤੋਂ ਇੰਚਾਰਜ ਅਰਵਿੰਦ ਖੰਨਾ ਅਤੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਵੱਲੋਂ ਲਿਖਤੀ ਰੂਪ ਵਿੱਚ ਜਾਰੀ ਕੀਤੀ ਗਈ ਚਿੱਠੀ ਵਿੱਚ ਕਮੇਟੀ ਮੈਂਬਰ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਮਾਰਕੀਟ ਕਮੇਟੀ ਭਵਾਨੀਗੜ੍ਹ ਦੇ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਹੈਪੀ ਰੰਧਾਵਾ ਸਮੇਤ ਹਰਵਿੰਦਰ ਸਿੰਘ, ਮਾਲਵਿੰਦਰ ਸਿੰਘ, ਕਪਿਲ ਦੇਵ ਗਰਗ, ਸਾਬਕਾ ਕੌਂਸਲਰ ਸੁਖਜਿੰਦਰ ਸਿੰਘ ਰੀਟੂ, ਭਾਜਪਾ ਦੇ ਸਾਬਕਾ ਸ਼ਹਿਰੀ ਪ੍ਰਧਾਨ ਨਰਿੰਦਰ ਕੁਮਾਰ ਸ਼ੈਲੀ, ਗੁਰਦੇਵ ਗਰਗ ਅਤੇ ਸੁਸ਼ਾਂਤ ਗਰਗ ਸ਼ਾਮਲ ਕੀਤੇ ਗਏ ਹਨ। ਇਹ ਕਮੇਟੀ ਨਗਰ ਕੌਂਸਲ ਭਵਾਨੀਗੜ੍ਹ ਦੇ 15 ਵਾਰਡਾਂ ਦਾ ਜਾਇਜ਼ਾ ਲੈ ਕੇ ਸੰਭਾਵੀ ਉਮੀਦਵਾਰਾਂ ਦੀ ਸੂਚੀ ਤਿਆਰ ਕਰ ਕੇ ਹਲਕਾ ਇੰਚਾਰਜ ਅਰਵਿੰਦ ਖੰਨਾ ਕੋਲ ਭੇਜੀ ਜਾਵੇਗੀ, ਉਪਰੰਤ ਚੋਣਾਂ ਵਿੱਚ ਉਤਾਰੇ ਜਾਣ ਵਾਲੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।