- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਤਿਹਾਸਕ ਛਪਾਰ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਹਲਕਾ ਇੰਚਾਰਜ ਜਸਕਰਨ ਸਿੰਘ ਦਿਓਲ ਦੀ ਅਗਵਾਈ ਹੇਠ ਵਿਸ਼ਾਲ ਸਿਆਸੀ ਕਾਨਫਰੰਸ ਕਰਵਾਈ ਗਈ। ਕਾਨਫਰੰਸ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਪਾਰਟੀ ਨੂੰ ਨਿਸ਼ਾਨੇ ’ਤੇ ਲਿਆ।

ਮਹਾਂਵੀਰ ਗੋਇਲ, ਪੰਜਾਬੀ ਜਾਗਰਣ, ਅਹਿਮਦਗੜ੍ਹ/ਛਪਾਰ : ਇਤਿਹਾਸਕ ਛਪਾਰ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਹਲਕਾ ਇੰਚਾਰਜ ਜਸਕਰਨ ਸਿੰਘ ਦਿਓਲ ਦੀ ਅਗਵਾਈ ਹੇਠ ਵਿਸ਼ਾਲ ਸਿਆਸੀ ਕਾਨਫਰੰਸ ਕਰਵਾਈ ਗਈ। ਕਾਨਫਰੰਸ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਪਾਰਟੀ ਨੂੰ ਨਿਸ਼ਾਨੇ ’ਤੇ ਲਿਆ।
ਸੁਖਬੀਰ ਨੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ’ਤੇ ਵੀ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਨੇ ਪੰਜਾਬ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਕੀਤਾ ਹੈ ਅਤੇ ਸੂਬੇ ਸਿਰ ਕਰਜ਼ੇ ਦਾ ਬੋਝ ਵਧਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਦਾਅਵਿਆਂ ਦੇ ਬਾਵਜੂਦ ਆਮ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਨਹੀਂ ਹੋਇਆ।
ਸੁਖਬੀਰ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ’ਤੇ ਵੀ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਇਸ ਜਥੇਬੰਦੀ ਨੂੰ ‘ਅਖੌਤੀ ਪੰਥਕ ਪਾਰਟੀ’ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਇਸ ਦਾ ਸਿੱਖ ਪੰਥ ਨਾਲ ਅਸਲ ਸਬੰਧ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸੱਤਾਧਾਰੀ ਧਿਰ ਵੱਲੋਂ ਵਾਰਿਸ ਪੰਜਾਬ ਦੇ ਨੂੰ ਸਿਆਸੀ ਤੌਰ ’ਤੇ ਲਾਭ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਵਾਰਿਸ ਪੰਜਾਬ ਦੇ ਨਾਲ ਜਾਣ ਵਾਲੇ ਆਗੂਆਂ ਨੇ ਅਕਾਲੀ ਦਲ ਦੇ ਚੰਗੇ ਸਮੇਂ ਦੌਰਾਨ ਪਾਰਟੀ ਤੋਂ ਮਿਲੀਆਂ ਸਹੂਲਤਾਂ ਦਾ ਲਾਭ ਲਿਆ, ਪਰ ਪਾਰਟੀ ਦੇ ਮੁਸ਼ਕਲ ਸਮੇਂ ਵਿੱਚ ਸਾਥ ਛੱਡ ਦਿੱਤਾ। ਉਨ੍ਹਾਂ ਅਜਿਹੇ ਆਗੂਆਂ ਨੂੰ ਤਿੱਖੇ ਸ਼ਬਦਾਂ ਵਿੱਚ ਨਿਸ਼ਾਨੇ ’ਤੇ ਲਿਆ।
ਜਸਕਰਨ ਦਿਓਲ ਨੇ ਕੀਤਾ ਸੁਖਬੀਰ ਦਾ ਸਨਮਾਨ
ਇਸ ਮੌਕੇ ਕਾਨਫਰੰਸ ਦੇ ਮੁੱਖ ਪ੍ਰਬੰਧਕ ਅਤੇ ਹਲਕਾ ਇੰਚਾਰਜ ਜਸਕਰਨ ਸਿੰਘ ਦਿਓਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਜਸਕਰਨ ਸਿੰਘ ਦਿਓਲ ਨੇ ਕਾਨਫਰੰਸ ਨੂੰ ਕਾਮਯਾਬ ਬਣਾਉਣ ਲਈ ਪਹੁੰਚੇ ਪਾਰਟੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਰਣਜੀਤ ਸਿੰਘ ਢਿੱਲੋਂ ਲੁਧਿਆਣਾ, ਹਰਪ੍ਰੀਤ ਸਿੰਘ ਸਿਮਕ ਇੰਚਾਰਜ ਹਲਕਾ ਗਿੱਲ, ਜਸਵੀਰ ਸਿੰਘ ਜੱਸੀ ਮੰਨਵੀ ਹਲਕਾ ਇੰਚਾਰਜ ਅਮਰਗੜ੍ਹ ਹਾਜ਼ਰ ਸਨ।