ਮੁਕੇਸ਼ ਸਿੰਗਲਾ, ਭਵਾਨੀਗੜ੍ਹ : ਖੇਤੀ ਬਿੱਲਾਂ ਦੇ ਵਿਰੋਧ 'ਚ ਤੇ ਕਿਸਾਨ ਜਥੇਬੰਦੀਆਂ ਦੇ ਹੱਕ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ 25 ਸਤੰਬਰ ਨੂੰ ਪੰਜਾਬ 'ਚ ਤਿੰਨ ਘੰਟੇ ਲਈ ਚੱਕਾ ਜਾਮ ਕਰਨ ਦੇ ਕੀਤੇ ਐਲਾਨ ਤਹਿਤ ਅੱਜ ਇੱਥੇ ਨਵੇਂ ਬੱਸ ਸਟੈਂਡ ਨੇੜੇ ਅਕਾਲੀ ਵਰਕਰਾਂ ਵੱਲੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਪ੍ਰਕਾਸ਼ ਚੰਦ ਗਰਗ ਦੀ ਅਗਵਾਈ ਹੇਠ ਨੈਸ਼ਨਲ ਹਾਈਵੇ 'ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਅਕਾਲੀ ਦਲ ਦੇ ਆਗੂਆਂ 'ਤੇ ਵਰਕਰਾਂ ਨੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਕਿਸਾਨਾਂ ਖ਼ਿਲਾਫ਼ ਪਾਸ ਕੀਤੇ ਕਾਲੇ ਕਾਨੂੰਨ ਨੂੰ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ ਹਰਵਿੰਦਰ ਕਾਕੜਾ, ਰੁਪਿੰਦਰ ਰੰਧਾਵਾ, ਰਵਜਿੰਦਰ ਕਾਕੜਾ, ਰਵਿੰਦਰ ਸਿੰਘ ਠੇਕੇਦਾਰ, ਪ੍ਰਰੇਮ ਚੰਦ ਗਰਗ, ਕੁਲਵੰਤ ਸਿੰਘ ਜੌਲੀਆਂ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਦੀਆਂ ਮਹਿਲਾ ਵਰਕਰ ਵੀ ਹਾਜ਼ਰ ਸਨ।

----