ਸਫ਼ਾਈ ਸੇਵਕਾਂ ’ਤੇ ਲਾਠੀਚਾਰਜ ਕਰਨਾ ਅਤਿ ਨਿੰਦਣਯੋਗ : ਲੱਖਾ ਸਿਧਾਣਾ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਸਫ਼ਾਈ ਸੇਵਕਾਂ ਨਾਲ ਖੜ੍ਹੀ ਹੈ: ਤਰਸੇਮ ਸਿੰਘ
Publish Date: Fri, 24 Jul 2026 06:16 PM (IST)
Updated Date: Sat, 25 Jul 2026 04:04 AM (IST)
ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਸਫ਼ਾਈ ਸੇਵਕਾਂ ਨਾਲ ਖੜ੍ਹੀ ਹੈ: ਤਰਸੇਮ ਸਿੰਘ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਸਫ਼ਾਈ ਸੇਵਕਾਂ ’ਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਤੋਂ ਬਾਅਦ ਜਖਮੀ ਹੋਏ ਸਫ਼ਾਈ ਸੇਵਕਾਂ ਦਾ ਹਾਲ ਚਾਲ ਪੁੱਛਣ ਲਈ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਸੀਨੀਅਰ ਆਗੂ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਬੂ ਤਰਸੇਮ ਸਿੰਘ, ਲੱਖਾ ਸਿਧਾਣਾ ਤੇ ਜਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਗਿੰਦੀ ਸਿਵਲ ਹਸਪਤਾਲ ਬਰਨਾਲਾ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਸਫ਼ਾਈ ਸੇਵਕਾਂ ’ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਖਤ ਸਬ਼ਦਾਂ ’ਚ ਨਿੰਦਾ ਕੀਤੀ ਉੱਥੇ ਹੀ ਉਨ੍ਹਾਂ ਸਫ਼ਾਈ ਸੇਵਕਾਂ ਦੇ ਨਾਲ ਡਟ ਕੇ ਖੜ੍ਹਨ ਦਾ ਭਰੋਸਾ ਵੀ ਦਿੱਤਾ। : ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਸਫ਼ਾਈ ਸੇਵਕਾਂ ਨਾਲ ਖੜ੍ਹੀ ਹੈ: ਤਰਸੇਮ ਸਿੰਘ ਬਾਬੂ ਤਰਸੇਮ ਸਿੰਘ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਤੇ ਹੱਕਾਂ ਦੀ ਪੂਰੀ ਹਮਾਇਤ ਕਰਦੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਸਮਾਜ ਨੂੰ ਸਾਫ਼-ਸੁਥਰਾ ਤੇ ਸਿਹਤਮੰਦ ਰੱਖਣ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ, ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦ ਤੇ ਇਨਸਾਫ਼ਪੂਰਵਕ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਹਰ ਸੰਘਰਸ਼ ’ਚ ਸਫ਼ਾਈ ਸੇਵਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਰਹੇਗੀ। ਉਨ੍ਹਾਂ ਵਲੋਂ ਜੋ 27 ਜੁਲਾਈ ਨੂੰ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ, ਉਸ ਦਾ ਉਨ੍ਹਾਂ ਵਲੋਂ ਸਮਰਥਨ ਕੀਤਾ ਜਾਵੇਗਾ। : ਸਫ਼ਾਈ ਸੇਵਕਾਂ ’ਤੇ ਲਾਠੀਚਾਰਜ ਕਰਨਾ ਅਤਿ ਨਿੰਦਣਯੋਗ: ਲੱਖਾ ਸਿਧਾਣਾ ਲੱਖਾ ਸਿਧਾਣਾ ਨੇ ਸਫ਼ਾਈ ਸੇਵਕਾਂ ਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਮੁਲਾਜ਼ਮਾਂ ਤੇ ਬਲ ਦਾ ਪ੍ਰਯੋਗ ਕਰਨਾ ਲੋਕਤੰਤਰੀ ਕਦਰਾਂ-ਕੀਮਤਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਦਮਨਕਾਰੀ ਰਵੱਈਆ ਅਪਣਾਉਣ ਦੀ ਬਜਾਏ ਸਫ਼ਾਈ ਸੇਵਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਜਲਦੀ ਹੱਲ ਕਰਨਾ ਚਾਹੀਦਾ ਹੈ। ਜਥੇਬੰਦੀ ਉਨ੍ਹਾਂ ਦੇ ਨਾਲ ਖੜ੍ਹੀ ਹੈ। ਇਸ ਮੌਕੇ ਜਿਲ੍ਹਾ ਪ੍ਰਧਾਨ ਗੁਰਿੰਦਰਜੀਤ ਸਿੰਘ ਗਿੰਦੀ ਨੇ ਕਿਹਾ ਕਿ ਉਹ ਸਫਾਈ ਸੇਵਕਾਂ ਦੀ ਮੱਦਦ ਲਈ ਹਰ ਸਮੇਂ ਤਤਪਰ ਰਹਿਣਗੇ। ਉਨ੍ਹਾਂ ਦੀ ਜਥੇਬੰਦੀ ਵਲੋਂ ਹਰ ਤਰ੍ਹਾਂ ਦੀ ਮੱਦਦ ਕੀਤੀ ਜਾਵੇਗੀ। ਇਸ ਮੌਕੇ ਵੱਡੀ ਗਿਣਤੀ ’ਚ ਅਕਾਲ ਦਲ ਵਾਰਿਸ ਪੰਜਾਬ ਦੇ ਆਗੂ ਤੇ ਵਰਕਰ ਹਾਜ਼ਰ ਸਨ।