ਗੁਰੂ ਘਰ ਅੱਗੇ ਧਰਨਾ ਲਾ ਕੇ ਮੁੱਖ ਮੰਤਰੀ ਦਾ ਕੀਤਾ ਵਿਰੋਧ ਬਿਨ੍ਹਾਂ ਜਰਨੈਲ ਤੋਂ ਅਕਾਲੀ ਫੌਜਾਂ ਨੇ ਗੁਰੂ ਘਰ ਅੱਗੇ ਧਰਨਾ ਲਾ ਮੁੱਖ ਮੰਤਰੀ ਦਾ ਕੀਤਾ ਵਿਰੋਧ
Publish Date: Tue, 30 Jun 2026 08:06 PM (IST)
Updated Date: Wed, 01 Jul 2026 04:11 AM (IST)
ਕਾਲੀਆਂ ਝੰਡੀਆਂ ਲੈ ਕੇ ਅਕਾਲੀ ਦਲ ਦੇ ਆਗੂਆਂ ਨੇ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਹਿਲ ਕਲਾਂ ਫੇਰੀ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਨਾਲ ਸੰਬੰਧਿਤ ਆਗੂਆਂ ਤੇ ਵਰਕਰਾਂ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ, ਕਸਬਾ ਮਹਿਲ ਕਲਾਂ ਵਿਖੇ ਇਕੱਠੇ ਹੋ ਕੇ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਗਟਾਇਆ। ਹਾਂ ਹਾਂ ਉਧਰ ਨੂੰ ਚੱਲ ਇਸ ਰੋਸ ਪ੍ਰਦਰਸ਼ਨ ’ਚ ਸ੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਪ੍ਰਸਿੱਧ ਢਾਡੀ ਨਾਥ ਸਿੰਘ ਹਮੀਦੀ ਜਿੱਥੇ ਗੈਰ-ਹਾਜ਼ਰ ਸਨ, ਉੱਥੇ ਇਹ ਵੀ ਚੁੰਝ ਚਰਚਾ ਰਹੀ ਕਿ ਬਿਨਾਂ ਜਰਨੈਲਾਂ ਤੋਂ ਹੀ ਅਕਾਲੀ ਫੌਜਾਂ ਅੱਜ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ। ਅਕਾਲੀ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਪੁਲਿਸ ਨੇ ਗੁਰਦੁਆਰਾ ਸਾਹਿਬ ਦੇ ਗੇਟ ਬੰਦ ਕਰਕੇ ਵਰਕਰਾਂ ਨੂੰ ਬਾਹਰ ਨਿਕਲਣ ਤੋਂ ਰੋਕਿਆ ਤੇ ਉਨ੍ਹਾਂ ਨੂੰ ਨਜ਼ਰਬੰਦ ਕਰਕੇ ਲੋਕਤੰਤਰੀ ਹੱਕਾਂ ਦਾ ਘਾਣ ਕੀਤਾ। ਇਸ ਕਾਰਵਾਈ ਤੋਂ ਰੋਹ ’ਚ ਆਏ ਅਕਾਲੀ ਵਰਕਰਾਂ ਨੇ ਹੱਥਾਂ ’ਚ ਕਾਲੀਆਂ ਝੰਡੀਆਂ ਫੜ ਕੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਸਰਕਾਰ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣ ਦੀ ਬਜਾਏ ਵਿਰੋਧ ਦੀ ਆਵਾਜ਼ ਨੂੰ ਪੁਲਿਸ ਦੇ ਜ਼ਰੀਏ ਦਬਾਉਣ ਦਾ ਰਾਹ ਅਪਣਾ ਰਹੀ ਹੈ, ਜੋ ਲੋਕਤੰਤਰ ਦੀ ਭਾਵਨਾ ਦੇ ਉਲਟ ਹੈ। ਇਸ ਮੌਕੇ ਕੋਰ ਕਮੇਟੀ ਮੈਂਬਰ ਡਾ. ਸੁਖਵਿੰਦਰ ਸਿੰਘ ਨਿਹਾਲੂਵਾਲ, ਸੀਨੀਅਰ ਆਗੂ ਕੁਲਵੰਤ ਸਿੰਘ ਟਿੱਬਾ, ਯੂਥ ਆਗੂ ਬਲਦੇਵ ਸਿੰਘ ਗਾਗੇਵਾਲ, ਸਰਕਲ ਮਹਿਲ ਕਲਾਂ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ, ਸਰਕਲ ਠੁੱਲੀਵਾਲ ਦੇ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਛਾਪਾ, ਸਰਕਲ ਗਹਿਲ ਦੇ ਪ੍ਰਧਾਨ ਸਰਪੰਚ ਬਚਿੱਤਰ ਸਿੰਘ ਧਾਲੀਵਾਲ, ਬੀ.ਸੀ. ਸੈੱਲ ਦੇ ਹਲਕਾ ਪ੍ਰਧਾਨ ਕੁਲਵੰਤ ਸਿੰਘ ਜਗਦੇ ਅਤੇ ਇਸਤਰੀ ਅਕਾਲੀ ਦਲ ਦੀ ਹਲਕਾ ਪ੍ਰਧਾਨ ਬਲਜੀਤ ਕੌਰ ਮਾਂਗੇਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਆਪਣਾ ਸੰਘਰਸ਼ ਜਾਰੀ ਰੱਖੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹੀ ਹੈ, ਜਿਸ ਕਾਰਨ ਹਰ ਵਰਗ ਵਿੱਚ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ।ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਦੀਆਂ ਲੋਕ ਮਿਲਣੀਆਂ ਦੌਰਾਨ ਆਪਣੀਆਂ ਜਾਇਜ਼ ਮੰਗਾਂ ਲੈ ਕੇ ਪਹੁੰਚਣ ਵਾਲੇ ਕਿਸਾਨਾਂ, ਮੁਲਾਜ਼ਮਾਂ, ਮਜ਼ਦੂਰਾਂ, ਵਪਾਰੀਆਂ ਅਤੇ ਵਿਰੋਧੀ ਧਿਰ ਦੇ ਆਗੂਆਂ ਨੂੰ ਪਹਿਲਾਂ ਹੀ ਰੋਕਿਆ ਜਾਂ ਨਜ਼ਰਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਇਹ ਨੀਤੀ ਲੋਕਤੰਤਰ ਲਈ ਖ਼ਤਰਨਾਕ ਹੈ ਅਤੇ ਇਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।ਰੋਸ ਪ੍ਰਦਰਸ਼ਨ ਦੌਰਾਨ ਅਕਾਲੀ ਵਰਕਰਾਂ ਨੇ ਹੱਥਾਂ ਵਿੱਚ ਕਾਲੀਆਂ ਝੰਡੀਆਂ ਲਹਿਰਾਉਂਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸਰਕਲ ਮਹਿਲ ਕਲਾਂ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ, ਸਰਕਲ ਠੁੱਲੀਵਾਲ ਦੇ ਪ੍ਰਧਾਨ ਗੁਰਦੀਪ ਸਿੰਘ ਛਾਪਾ, ਡਾ. ਸੁਖਵਿੰਦਰ ਸਿੰਘ ਨਿਹਾਲੂਵਾਲ, ਬਲਦੇਵ ਸਿੰਘ ਗਾਗੇਵਾਲ, ਕੁਲਵੰਤ ਸਿੰਘ ਟਿੱਬਾ, ਬੀ.ਸੀ. ਸੈੱਲ ਦੇ ਹਲਕਾ ਪ੍ਰਧਾਨ ਕੁਲਵੰਤ ਸਿੰਘ ਜਗਦੇ, ਸਰਕਲ ਮਾਂਗੇਵਾਲ ਦੇ ਪ੍ਰਧਾਨ ਹਰਜਿੰਦਰ ਸਿੰਘ ਮਾਂਗੇਵਾਲ ਤੇ ਵਰਕਰ ਹਾਜ਼ਰ ਸਨ।