- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਨਰਜੀਤ ਗੋਲਡੀ ਨੇ " ਖੁਸ਼ਹਾਲ ਪੰਜਾਬ" ਰੈਲੀ ਤੇ ਚੁੱਕੇ ਸਵਾਲ

ਕਿਹਾ– ਆਪ " ਨੇ ਪੰਜਾਬ ਨੂੰ ਆਰਥਿਕ ਤੌਰ ਤੇ ਕੀਤਾ ਬਰਬਾਦ
ਨਸ਼ੇ, ਕਤਲ ਅਤੇ ਡਕੈਤੀ ਦੀਆਂ ਘਟਨਾਵਾਂ ਬਣੀਆਂ ਚਿੰਤਾ ਦਾ ਵਿਸ਼ਾ
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਆਮ ਆਦਮੀ ਪਾਰਟੀ ਵੱਲੋਂ ਮੋਗਾ ਵਿਖੇ ਕੀਤੀ ਜਾ ਰਹੀ ਖੁਸ਼ਹਾਲ ਪੰਜਾਬ ਮਹਾਂ ਰੈਲੀ ਨੂੰ ਲੈਕੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਪੰਜਾਬ ਦੀ ਮੌਜੂਦਾ ਸਥਿਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇੱਕ ਪਾਸੇ ਸੂਬੇ ਵਿੱਚ ਖ਼ੁਸ਼ਹਾਲੀ ਦੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਦੂਜੇ ਪਾਸੇ ਪੰਜਾਬ ਕਈ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਿਰਫ਼ ਰਾਜਨੀਤਿਕ ਦਾਅਵਿਆਂ ਦੀ ਬਜਾਏ ਅਮਲੀ ਤੌਰ ’ਤੇ ਰਾਹਤ ਅਤੇ ਸੂਬੇ ਦੀਆਂ ਸਮੱਸਿਆਵਾਂ ਦਾ ਹੱਲ ਚਾਹੀਦਾ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਖ਼ੁਸ਼ਹਾਲੀ ਦੇ ਕੀਤੇ ਜਾ ਰਹੇ ਦਾਅਵਿਆਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਦੀ ਅਸਲ ਤਸਵੀਰ ਲੋਕਾਂ ਦੇ ਰੋਜ਼ਾਨਾ ਜੀਵਨ ਵਿੱਚੋਂ ਦੇਖੀ ਜਾਣੀ ਚਾਹੀਦੀ ਹੈ। ਨੌਜਵਾਨ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਗ਼ਲਤ ਨੀਤੀਆਂ ਕਾਰਨ ਪੰਜਾਬ ਨੂੰ ਆਰਥਿਕ ਤੌਰ ’ਤੇ ਕੰਗਾਲ ਕਰ ਦਿੱਤਾ ਹੈ। ਦਿੱਲੀ ਤੋਂ ਚੱਲਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੇਤਹਾਸ਼ਾ ਕਰਜ਼ਾ ਲੈਕੇ ਆਪਣੇ ਆਕਾਵਾਂ ਨੂੰ ਪੰਜਾਬ ਦਾ ਖਜ਼ਾਨਾ ਲੁਟਾ ਦਿੱਤਾ ਹੈ ਜਦਕਿ ਸੂਬੇ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਣਦੇ ਹੱਕਾਂ ਨੂੰ ਮਾਣਯੋਗ ਅਦਾਲਤ ਦੇ ਹੁਕਮਾਂ ਤੋਂ ਬਾਅਦ ਵੀ ਨਹੀਂ ਦਿੱਤਾ ਗਿਆ। ਵਿਨਰਜੀਤ ਸਿੰਘ ਗੋਲਡੀ ਨੇ ਆਖਿਆ ਕਿ ਸੂਬੇ ਵਿਚੋਂ ਨਸ਼ਾ ਖਤਮ ਕਰਨ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਕਾਨੂੰਨ ਵਿਵਸਥਾ ਤੇ ਸਵਾਲ ਖੜ੍ਹੇ ਕਰਦਿਆਂ ਉਨ੍ਹਾਂ ਆਖਿਆ ਕਿ ਕਤਲ, ਡਕੈਤੀਆਂ ਅਤੇ ਫ਼ਿਰੌਤੀਆਂ ਆਮ ਗੱਲ ਬਣਕੇ ਰਹਿ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਜਨਤਾ ਖੁਸ਼ਹਾਲ ਪੰਜਾਬ ਦਾ ਜਵਾਬ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਦੇਵੇਗੀ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ 26 ਨਵੰਬਰ ਨੂੰ ਮੋਗਾ ਵਿਖੇ ਖ਼ੁਸ਼ਹਾਲ ਪੰਜਾਬ ਮਹਾਂ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਵਿੱਚ ਪਾਰਟੀ ਵੱਲੋਂ ਆਪਣੀ ਸਰਕਾਰ ਦੇ ਕੰਮਾਂ ਦਾ ਰਿਪੋਰਟ ਕਾਰਡ ਪੇਸ਼ ਕਰਨ ਦੀ ਗੱਲ ਕਹੀ ਗਈ ਹੈ।