ਜਗਦੇਵ ਸਿੰਘ ਮਾਨ ਨੂੰ ਚੇਅਰਮੈਨ ਤੇ ਹਰਮੇਲ ਸਿੰਘ ਨੂੰ ਉਪ ਚੇਅਰਮੈਨ ਚੁਣਿਆ
ਬਲਾਕ ਸੰਮਤੀ ਬਰਨਾਲਾ ਦੀ ਚੋਣ ਹੋਈ, ਜਗਦੇਵ ਸਿੰਘ ਮਾਨ ਨੂੰ ਚੇਅਰਮੈਨ ਅਤੇ ਹਰਮੇਲ ਸਿੰਘ ਨੂੰ ਉਪ ਚੇਅਰਮੈਨ ਚੁਣਿਆ
Publish Date: Thu, 19 Mar 2026 05:12 PM (IST)
Updated Date: Fri, 20 Mar 2026 04:07 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ’ਚ ਜ਼ਿਲ੍ਹਾ ਬਰਨਾਲਾ ’ਚ ਵਿਕਾਸ ਨੂੰ ਗਤੀ ਦੇਣ ਲਈ ਬਲਾਕ ਸੰਮਤੀ ਬਰਨਾਲਾ ਦੀ ਚੋਣ ਹੋਈ। ਜਿਸ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੇਵ ਸਿੰਘ ਮਾਨ ਨੂੰ ਚੇਅਰਮੈਨ ਅਤੇ ਹਰਮੇਲ ਸਿੰਘ ਨੂੰ ਉਪ ਚੇਅਰਮੈਨ ਚੁਣਿਆ ਗਿਆ। ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਨੇ ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਪੰਚਾਇਤ ਸੰਮਤੀ ਬਰਨਾਲਾ ਦਫ਼ਤਰ ’ਚ ਸਿਰੋਪਾਓ ਦੇ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਗਰ ਸੁਧਾਰ ਟਰੱਸਟ ਬਰਨਾਲਾ ਦੇ ਚੇਅਰਮੈਨ ਰਾਮ ਤੀਰਥ ਮੰਨਾ ਨੇ ਵੀ ਸਾਰੇ ਹੀ ਉਮੀਦਵਾਰਾਂ, ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤਾਂ ਨੂੰ ਇਸ ਚੋਣ ਦੇ ਲਈ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਅਤੇ ਵਲੰਟੀਅਰਾਂ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਪੂਰਾ ਯਕੀਨ ਹੈ ਕਿ ਸਾਰੇ ਅਹੁਦੇਦਾਰ ਅਤੇ ਮੈਂਬਰ ਪੂਰੀ ਮਿਹਨਤ ਨਾਲ ਅਤੇ ਬਿਨਾਂ ਪੱਖਪਾਤ ਤੋਂ ਪਿੰਡਾਂ ਦੇ ਵਿਕਾਸ ਲਈ ਕੰਮ ਕਰਨਗੇ।