- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 2022 ਵਿੱਚ ਚੋਣਾਂ ਸਮੇਂ ਕੀਤੇ ਗਏ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ। ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤਹਿਤ ਔਰਤਾਂ ਦੇ ਖਾਤੇ ਵਿੱਚ ਤਿੰਨ ਮਹੀਨਿਆਂ ਦੀ ਬਣਦੀ ਰਾਸ਼ੀ ਪਾ ਕੇ ਕੀਤਾ ਗਿਆ ਵਾਅਦਾ ਵੀ ਪੂਰਾ ਕਰ ਦਿੱਤਾ ਹੈ।

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ । ਚੀਮਾ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਰਾਸ਼ੀ ਪਾਏ ਜਾਣ ਉੱਤੇ ਮਹਿਲਾਵਾਂ ਨੂੰ ਦਿੱਤੀ ਵਧਾਈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਚੋਣਾਂ ਸਮੇਂ ਕੀਤੇ ਗਏ ਸਾਰੇ ਵਾਅਦੇ ਪੂਰੇ ਕਰ ਦਿੱਤੇ ਗਏ ਹਨ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 2022 ਵਿੱਚ ਚੋਣਾਂ ਸਮੇਂ ਕੀਤੇ ਗਏ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ। ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤਹਿਤ ਔਰਤਾਂ ਦੇ ਖਾਤੇ ਵਿੱਚ ਤਿੰਨ ਮਹੀਨਿਆਂ ਦੀ ਬਣਦੀ ਰਾਸ਼ੀ ਪਾ ਕੇ ਕੀਤਾ ਗਿਆ ਵਾਅਦਾ ਵੀ ਪੂਰਾ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਜਨਰਲ ਮਹਿਲਾਵਾਂ ਦੇ ਖਾਤੇ ਵਿੱਚ 3000 ਅਤੇ ਐੱਸਸੀ ਵਰਗ ਦੀਆਂ ਮਹਿਲਾਵਾਂ ਦੇ ਖਾਤੇ ਵਿੱਚ 4500 ਪਾਇਆ ਜਾ ਚੁੱਕਾ ਹੈ।
ਇਸ ਕੰਮ ਲਈ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਜਿਨਾਂ ਨੇ ਦਿਨ ਰਾਤ ਮਿਹਨਤ ਕਰਕੇ ਔਰਤਾਂ ਦੇ ਖਾਤੇ ਰਜਿਸਟਰਡ ਕੀਤੇ ਹਨ। ਉਹਨਾਂ ਵੱਲੋਂ ਦਿੜ੍ਹਬਾ ਵਿਖੇ ਔਰਤਾਂ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਜਿੱਥੇ ਤਰੱਕੀਆਂ ਦੀਆਂ ਸਿਖਰਾਂ ਛੋਹ ਰਿਹਾ ਹੈ ਉਸ ਦੇ ਨਾਲ ਹੀ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦੇ ਇੱਕ-ਇੱਕ ਕਰਕੇ ਪੂਰੇ ਕਰ ਦਿੱਤੇ ਗਏ ਹਨ। ਸਭ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਬਿਨਾਂ ਕਿਸੇ ਭੇਦਭਾਵ ਦੇ ਅਤੇ ਹਰ ਇੱਕ ਪੰਜਾਬ ਦੇ ਵਾਸੀ ਨੂੰ 300 ਯੂਨਿਟ ਪ੍ਰਤੀ ਮਹੀਨਾ ਮਾਫ ਕੀਤੀ। ਇਸ ਤੋਂ ਬਾਅਦ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਦੇ ਲਈ ਸਕੂਲ ਆਫ ਐਮੀਨੈਂਸ ਬਣਾਏ ਗਏ ਅਤੇ ਜਿਨਾਂ ਉੱਤੇ ਕਰੋੜਾਂ ਰੁਪਏ ਖਰਚ ਕੇ ਨਵੀਆਂ ਇਮਾਰਤਾਂ ਬਣਾ ਕੇ ਲੱਖਾਂ ਹੀ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ।
ਇਸ ਤੋਂ ਇਲਾਵਾ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸਾਹਤ ਕਰਨ ਲਈ ਹਰ ਤੀਸਰੇ ਪਿੰਡ ਦੇ ਵਿੱਚ ਇੱਕ ਸ਼ਾਨਦਾਰ ਸਟੇਡੀਅਮ ਬਣਾਏ ਗਏ ਨੇ ਜਿਨਾਂ ਵਿੱਚੋਂ 3000 ਦੇ ਕਰੀਬ ਸਟੇਡੀਅਮ ਬਣ ਕੇ ਤਿਆਰ ਹੋ ਚੁੱਕੇ ਹਨ ਅਤੇ 6 ਹਜ਼ਾਰ ਹੋਰ ਸਟੇਡੀਅਮ ਦਾ ਕੰਮ ਚੱਲ ਰਿਹਾ ਹੈ। ਇਸ ਦੇ ਨਾਲ ਪੰਜਾਬ ਦੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣਗੇ ਅਤੇ ਖੇਡਾਂ ਪ੍ਰਤੀ ਆਪਣੀ ਰੁਚੀ ਅਤੇ ਸ਼ਕਤੀ ਲਾਉਣਗੇ। ਇਸ ਤੋਂ ਇਲਾਵਾ ਜੇਕਰ ਸੜਕਾਂ ਦੀ ਗੱਲ ਕਰੀਏ ਤਾਂ ਪੰਜਾਬ ਅੰਦਰ 45 ਹਜ਼ਾਰ ਕਿਲੋਮੀਟਰ ਸੜਕਾਂ ਬਣਾਈਆਂ ਗਈਆਂ ਹਨ ਅਤੇ ਕਈਆਂ ਤੇ ਕੰਮ ਜ਼ੋਰਾਂ ਉੱਤੇ ਚੱਲ ਰਿਹਾ ਹੈ ਉਹ ਵੀ ਜਲਦੀ ਬਣ ਕੇ ਤਿਆਰ ਹੋ ਜਾਣਗੀਆਂ।
ਉਹਨਾਂ ਵਿਰੋਧੀ ਪਾਰਟੀਆਂ ਤੇ ਤੰਜ ਕਸਦੇ ਹੋਏ ਕਿਹਾ ਕਿ ਉਹ ਹਮੇਸ਼ਾ ਲੋਕਾਂ ਨਾਲੋਂ ਝੂਠੇ ਵਾਅਦੇ ਕਰਕੇ ਸਰਕਾਰਾਂ ਬਣਾ ਲੈਂਦੇ ਸੀ ਪਰ ਪੰਜ ਸਾਲ ਲੋਕਾਂ ਤੋਂ ਦੂਰ ਰਹਿੰਦੇ ਸਨ। ਕੋਈ ਚੋਣਾਂ ਸਮੇਂ ਕੀਤਾ ਹੋਇਆ ਵਾਅਦਾ ਪੂਰਾ ਕਰਨ ਨਾ ਤਾਂ ਦੂਰ ਦੀ ਗੱਲ ਪਰ ਮਹਿਲਾਂ ਵਿੱਚੋਂ ਨਿਕਲ ਕੇ ਲੋਕਾਂ ਦੀਆਂ ਦੁੱਖ ਤਕਲੀਫਾਂ ਵੀ ਨਹੀਂ ਸਨ ਸੁਣਦੇ।
ਕਾਂਗਰਸ ਸਰਕਾਰ ਨੇ ਘਰ ਘਰ ਜਾ ਕੇ ਹਰ ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਪੰਜ ਸਾਲ ਬੀਤ ਜਾਣ ਤੋਂ ਬਾਅਦ ਵੀ ਉਹਨਾਂ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਹਿਯੋਗ ਦੇ ਰਹੇ ਹਨ ਅਤੇ 2027 ਦੀਆਂ ਚੋਣਾਂ ਵਿੱਚ ਵੀ ਵੱਡੀ ਜਿੱਤ ਪ੍ਰਾਪਤ ਕਰਕੇ ਦੁਬਾਰਾ ਸਰਕਾਰ ਬਣਾਉਣ ਦਾ ਵੀ ਦਾਅਵਾ ਕੀਤਾ ਗਿਆ।
ਇਸ ਮੌਕੇ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਜਸਵੀਰ ਕੌਰ ਸ਼ੇਰਗਿੱਲ, ਇਮਪਰੂਮੈਂਟ ਟਰਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਚੇਅਰਮੈਨ ਬਲਾਕ ਸੰਮਤੀ ਮਨਜੀਤ ਕੌਰ, ਹਲਕਾ ਕੋਆਰਡੀਨੇਟਰ ਅਮਨਦੀਪ ਕੌਰ, ਚੇਅਰਮੈਨ ਮਾਰਕੀਟ ਕਮੇਟੀ ਸੋਲਰ ਘਰਾਟ ਹਰਵਿੰਦਰ ਸਿੰਘ ਛਾਜਲੀ, ਚੇਅਰਮੈਨ ਬਲਾਕ ਸੰਮਤੀ ਛਾਜਲੀ ਰਣਜੀਤ ਸਿੰਘ ਅਤੇ ਹੋਰ ਬਰਕਰ ਹਾਜ਼ਰ ਸਨ। ਫੋਟੋ ਕੈਪਸ਼ਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸੰਬੋਧਨ ਕਰਦੇ ਹੋਏ।