ਸੰਤ ਰਾਮ ਉਦਾਸੀ ਯਾਦਗਾਰੀ ਕਵੀ ਦਰਬਾਰ 26 ਨੂੰ
ਸੰਤ ਰਾਮ ਉਦਾਸੀ ਯਾਦਗਾਰੀ ਕਵੀ ਦਰਬਾਰ 26 ਨੂੰ
Publish Date: Mon, 23 Mar 2026 06:27 PM (IST)
Updated Date: Tue, 24 Mar 2026 04:07 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਲੋਕ ਕਵੀ ਸੰਤ ਰਾਮ ਉਦਾਸੀ ਦੇ ਜਨਮਦਿਨ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਾਹਿਤ ਸਰਵਰ ਬਰਨਾਲਾ ਵੱਲੋਂ ਇਕ ਕਵੀ ਦਰਬਾਰ 26 ਮਾਰਚ ਨੂੰ ਸਵੇਰੇ 10 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਐਮੀਨੈਂਸ ਸਕੂਲ ਹੰਡਿਆਇਆ ਬਾਜ਼ਾਰ ਬਰਨਾਲਾ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸਰਵਰ ਦੇ ਪ੍ਰਧਾਨ ਬਲਵਿੰਦਰ ਸਿੰਘ ਠੀਕਰੀਵਾਲਾ ਅਤੇ ਜਨਰਲ ਸਕੱਤਰ ਐਡਵੋਕੇਟ ਕੁਲਵੰਤ ਸਿੰਘ ਧਿੰਗੜ ਨੇ ਸਾਂਝੇ ਤੌਰ ਤੇ ਦੱਸਿਆ ਕਿ ਕਵੀ ਦਰਬਾਰ ਵਿਚ ਬਰਨਾਲਾ ਜ਼ਿਲ੍ਹੇ ਦੇ ਕਵੀ ਭਾਗ ਲੈਣਗੇ। ਕੋਈ ਵੀ ਕਵੀ ਆਪਣੀ ਜਾਂ ਸੰਤ ਰਾਮ ਉਦਾਸੀ ਦੀ ਰਚਨਾ ਪੇਸ਼ ਕਰ ਸਕਦਾ ਹੈ।