ਆਮ ਆਦਮੀ ਪਾਰਟੀ ਦੀ ਸਰਕਾਰ ਕਰ ਰਹੀ ਹੈ ਧੱਕੇਸ਼ਾਹੀ: ਮਹੇਸ਼ ਲੋਟਾ
ਆਮ ਆਦਮੀ ਪਾਰਟੀ ਦੀ ਸਰਕਾਰ ਕਰ ਰਹੀ ਹੈ ਧੱਕੇਸ਼ਾਹੀ: ਮਹੇਸ਼ ਲੋਟਾ
Publish Date: Sat, 28 Mar 2026 04:40 PM (IST)
Updated Date: Sun, 29 Mar 2026 04:05 AM (IST)

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਸਮੇਂ ਹਰ ਵਰਗ ਦੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਗਈਆਂ ਸਨ। ਸੂਬੇ ਦੇ ਲੋਕ ਕਾਂਗਰਸ ਸਰਕਾਰ ਦੀਆਂ ਲੋਖ ਪੱਖੀ ਨੀਤੀਆਂ ਤੋਂ ਖੁਸ਼ ਸਨ। ਪਰ ਮੌਜੂਦਾ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਲੋਕ ਦੁਖੀ ਹੋ ਚੁੱਕੇ ਹਨ ਤੇ ਇਹ ਸਰਕਾਰ ਸੂਬੇ ਦੇ ਲੋਕਾਂ ਨਾਲ ਪੁਲਿਸ ਦੀ ਆੜ ’ਚ ਧੱਕੇਸ਼ਾਹੀ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸ਼ਹਿਰੀ ਬਲਾਕ ਪ੍ਰਧਾਨ ਮਹੇਸ਼ ਕੁਮਾਰ ਲੋਟਾ ਨੇ ‘ਪੰਜਾਬੀ ਜਾਗਰਣ’ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਪੂਰੀ ਤਰ੍ਹਾਂ ਨਾਲ ਅੱਕ ਚੁੱਕੇ ਹਨ ਤੇ ਹੁਣ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਇਸ ਪਾਰਟੀ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਨੂੰ ਸੱਤਾ ’ਚ ਲਿਆਉਣ ਲਈ ਕਾਹਲੇ ਹਨ ਕਿਉਂਕਿ ਜੋ ਵਿਕਾਸ ਕਾਂਗਰਸ ਸਰਕਾਰ ਸਮੇਂ ਸੂਬੇ ਅੰਦਰ ਹੋਇਆ ਹੈ ਉਹ ਕਿਸੇ ਵੀ ਸਰਕਾਰ ਸਮੇਂ ਨਹੀਂ ਹੋਇਆ। ਮੌਜੂਦਾ ਸਰਕਾਰ ਸਮੇਂ ਹਰ ਵਰਗ ਕਿਸਾਨ, ਵਪਾਰੀ ਤੇ ਮਜ਼ਦੂਰੀ ਪੂਰੀ ਤਰ੍ਹਾਂ ਨਾਲ ਦੁਖੀ ਹੈ, ਪਰ ਕਾਂਗਰਸੀ ਸਰਕਾਰ ਸਮੇਂ ਇਨ੍ਹਾਂ ਵਰਗਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮਿਲਦੀ ਸੀ ਤੇ ਇਹ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਸਨ। ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੂਬੇ ਦੇ ਲੋਕ ਪੂਰੀ ਤਰ੍ਹਾਂ ਨਾਲ ਨਾਖੁਸ਼ ਹਨ। ਜਿਸ ਦਾ ਨਤੀਜਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਮਿਲ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਸੂਬੇ ਅੰਦਰ ਪਾਰਟੀ ਦੀ ਮਜਬੂਤ ਲਈ ਵਰਕਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਲਾਮਬੰਦ ਕਰਕੇ ਪਾਰਟੀ ਨਾਲ ਵੱਡੀ ਗਿਣਤੀ ’ਚ ਵਰਕਰਾਂ ਨੂੰ ਜ਼ੋੜਿਆ ਜਾਵੇਗਾ।ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਹਰ ਵਰਗ ਖੁਸ਼ ਸੀ ਪਰ ਮੌਜੂਦਾ ਸਰਕਾਰ ਨੇ ਹਰ ਵਰਗ ਨੂੰ ਕੰਗਾਲੀ ਦੇ ਰਾਹ ’ਤੇ ਲਿਆਂਦਾ ਹੈ। ਜਿਸ ਦਾ ਨਤੀਜਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸਾਹਮਣੇ ਆਵੇਗਾ।