ਆਪ ਦੀ ਸਰਕਾਰ ਕਰ ਰਹੀ ਹੈ ਧੱਕੇਸ਼ਾਹੀ : ਗਰੇਵਾਲ
ਆਮ ਆਦਮੀ ਪਾਰਟੀ ਦੀ ਸਰਕਾਰ ਕਰ ਰਹੀ ਹੈ ਧੱਕੇਸ਼ਾਹੀ: ਧੰਨਾ ਸਿੰਘ ਗਰੇਵਾਲ
Publish Date: Tue, 31 Mar 2026 05:17 PM (IST)
Updated Date: Wed, 01 Apr 2026 04:05 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਸਮੇਂ ਹਰ ਵਰਗ ਦੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਗਈਆਂ ਸਨ। ਸੂਬੇ ਦੇ ਲੋਕ ਕਾਂਗਰਸ ਸਰਕਾਰ ਦੀਆਂ ਲੋਖ ਪੱਖੀ ਨੀਤੀਆਂ ਤੋਂ ਖੁਸ਼ ਸਨ। ਪਰ ਮੌਜੂਦਾ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਲੋਕ ਦੁਖੀ ਹੋ ਚੁੱਕੇ ਹਨ ਤੇ ਇਹ ਸਰਕਾਰ ਸੂਬੇ ਦੇ ਲੋਕਾਂ ਨਾਲ ਪੁਲਿਸ ਦੀ ਆੜ ’ਚ ਧੱਕੇਸ਼ਾਹੀ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਕਾਂਗਰਸ ਕਿਸਾਨ ਵਿੰਗ ਪੰਜਾਬ ਦੇ ਸੂਬਾ ਪ੍ਰਧਾਨ ਧੰਨਾ ਸਿੰਘ ਗਰੇਵਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਪੂਰੀ ਤਰ੍ਹਾਂ ਨਾਲ ਅੱਕ ਚੁੱਕੇ ਹਨ ਤੇ ਹੁਣ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਇਸ ਪਾਰਟੀ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਨੂੰ ਸੱਤਾ ’ਚ ਲਿਆਉਣ ਲਈ ਕਾਹਲੇ ਹਨ ਕਿਉਂਕਿ ਜੋ ਵਿਕਾਸ ਕਾਂਗਰਸ ਸਰਕਾਰ ਸਮੇਂ ਸੂਬੇ ਅੰਦਰ ਹੋਇਆ ਹੈ ਉਹ ਕਿਸੇ ਵੀ ਸਰਕਾਰ ਸਮੇਂ ਨਹੀਂ ਹੋਇਆ।