- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਮਰਗੜ੍ਹ ਮੁਕੰਮਲ ਬੰਦ, ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਮਾਰਚ

ਰਣਵੀਰ ਸਿੰਘ ਰਾਣਾ, ਪੰਜਾਬੀ ਜਾਗਰਣ,
ਅਮਰਗੜ੍ਹ : ਪੰਜਾਬ ਬੰਦ ਦੀ ਕਾਲ ਨੂੰ ਅਮਰਗੜ੍ਹ ਵਿੱਚ ਦੁਕਾਨਦਾਰਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਪੂਰਨ ਸਮਰਥਨ ਦਿੱਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਜਥੇਦਾਰ ਇਕਬਾਲ ਸਿੰਘ ਝੂੰਦਾ ਦੀ ਅਗਵਾਈ ਵਿੱਚ ਵੱਖ-ਵੱਖ ਜਥੇਬੰਦੀਆਂ ਨੇ ਰੋਸ ਮਾਰਚ ਕੀਤਾ।
ਰੋਸ ਮਾਰਚ ਗੁਰਦੁਆਰਾ ਸਿੰਘ ਸਭਾ ਅਮਰਗੜ੍ਹ ਤੋਂ ਸ਼ੁਰੂ ਹੋ ਕੇ ਚੌਂਦਾ ਮੋੜ ਤੱਕ ਗਿਆ ਅਤੇ ਉੱਥੋਂ ਵਾਪਸ ਗੁਰਦੁਆਰਾ ਸਿੰਘ ਸਭਾ ਵਿਖੇ ਪਹੁੰਚ ਕੇ ਸੰਪੰਨ ਹੋਇਆ। ਇਸ ਦੌਰਾਨ ਸੰਗਤਾਂ ਵੱਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਦੀ ਅਰਦਾਸ ਕੀਤੀ ਗਈ। ਆਗੂਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਨਾਕਾਮੀ ਹੈ ਸੂਬੇ ਵਿੱਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਬਾਵਜੂਦ ਨਸ਼ਿਆਂ ਦਾ ਕਾਰੋਬਾਰ ਅਤੇ ਇਸ ਨਾਲ ਜੁੜੀਆਂ ਹਿੰਸਕ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ। ਨਸ਼ਾ ਤਸਕਰਾਂ ਵੱਲੋਂ ਪੰਜਾਬ ਅੰਦਰ ਨੌਜਵਾਨਾਂ ਦਾ ਕਤਲ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।