ਨਾੜ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਕਲੱਸਟਰ ਤੇ ਨੋਡਲ ਅਫ਼ਸਰ ਲਾਏ : ਡੀਸੀ
ਨਾੜ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਕਲੱਸਟਰ ਅਤੇ ਨੋਡਲ ਅਫ਼ਸਰ ਲਾਏ: ਡੀਸੀ
Publish Date: Tue, 07 Apr 2026 05:29 PM (IST)
Updated Date: Wed, 08 Apr 2026 04:02 AM (IST)

ਕਿਸਾਨਾਂ ਨੂੰ ਫ਼ਸਲੀ ਰਹਿੰਦ ਖੂਹੰਦ ਦੇ ਵਾਤਾਵਰਨ ਪੱਖੀ ਨਿਬੇੜੇ ਦੀ ਅਪੀਲ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਹਾੜ੍ਹੀ ਸੀਜ਼ਨ ਦੇ ਮੱਦੇਨਜ਼ਰ ਕਣਕ ਦਾ ਨਾੜ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਗਾਊਂ ਪ੍ਰਬੰਧ ਕਰਦਿਆਂ ਕਲੱਸਟਰ ਤੇ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਡੀਸੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਅਧੀਨ ਲੈਂਦੇ 13 ਕਾਨੂੰਗੋਈ ਹਲਕਿਆਂ ’ਚ 254 ਕਲੱਸਟਰ ਤੇ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ ਜੋ ਕਿ ਪਿੰਡਾਂ ’ਚ ਨਜ਼ਰਸਾਨੀ ਕਰਨਗੇ ਤਾਂ ਜੋ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਠੱਲ ਪਾਈ ਜਾ ਸਕੇ। ਇਸ ਮੌਕੇ ਡੀਸੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਦੇ ਸੁਚੱਜੇ ਨਿਬੇੜੇ ਲਈ ਖੇਤੀ ਮਸ਼ੀਨਰੀ ’ਤੇ ਸਬਸਿਡੀ ਦਿੱਤੀ ਜਾਂਦੀ ਹੈ ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਵੀ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਲ 2026-27 ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਵਾਲੀ ਆਧੁਨਿਕ ਮਸ਼ੀਨਰੀ ’ਤੇ ਸਬਸਿਡੀ ਦੇਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਤੇ ਕਿਸਾਨ ਗਰੁੱਪ ਇਸ ਮਸ਼ੀਨਰੀ ਤੇ ਆਧੁਨਿਕ ਤਕਨੀਕਾਂ ਦਾ ਲਾਹਾ ਲੈਂਦੇ ਹੋਏ ਪਰਾਲੀ ਦਾ ਵਾਤਾਵਰਣ ਪੱਖੀ ਨਿਬੇੜਾ ਕਰਨ ਤਾਂ ਜੋ ਅਸੀਂ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਾਅ ਸਕੀਏ।