ਚਾਚਾ-ਭਤੀਜਾ 10 ਕਿੱਲੋ ਭੁੱਕੀ ਸਣੇ ਕਾਬੂ
ਕਾਰ ਸਵਾਰ ਚਾਚਾ ਭਤੀਜਾ 10 ਕਿਲੋ ਭੁੱਕੀ ਸਮੇਤ ਕਾਬੂ
Publish Date: Thu, 05 Mar 2026 04:19 PM (IST)
Updated Date: Fri, 06 Mar 2026 04:02 AM (IST)

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਆਲਟੋ ਕਾਰ ’ਚ ਸਵਾਰ ਚਾਚੇ-ਭਤੀਜੇ ਨੂੰ 10 ਕਿੱਲੋ ਭੁੱਕੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਸ਼ਰੀਫ ਖਾਨ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸ਼ਰਫਰਾਜ ਆਲਮ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀਐੱਸਪੀ ਤਪਾ ਗੁਰਪ੍ਰੀਤ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਦੇ ਸਹਾਇਕ ਥਾਣੇਦਾਰ ਮਨਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੇ ਸਬੰਧ ’ਚ ਬਠਿੰਡਾ ਬਰਨਾਲਾ ਹਾਈਟੈਕ ਨਾਕਾ ਤਪਾ ਵਿਖੇ ਮੌਜੂਦ ਸੀ। ਜਿੱਥੇ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਯਾਦਵਿੰਦਰ ਸਿੰਘ ਉਰਫ ਯਾਦੂ ਪੁੱਤਰ ਬਲਜਿੰਦਰ ਸਿੰਘ ਵਾਸੀ ਕਲਿਆਣ ਸੁੱਖਾ ਤੇ ਗੁਰਜੀਤ ਸਿੰਘ ਪੁੱਤਰ ਨੰਦ ਸਿੰਘ ਵਾਸੀ ਕਲਿਆਣ ਸੁੱਖਾ ਦੋਨੋਂ ਜਣੇ ਰਿਸ਼ਤੇ ਵਜੋਂ ਆਪਸ ’ਚ ਚਾਚਾ-ਭਤੀਜਾ ਲਗਦੇ ਹਨ, ਭੁੱਕੀ ਵੇਚਣ ਦੇ ਆਦੀ ਹਨ, ਜੋ ਅੱਜ ਵੀ ਆਪਣੀ ਆਲਟੋ ਕਾਰ ’ਚ ਤਪਾ ਏਰੀਆ ’ਚ ਭੁੱਕੀ ਵੇਚਣ ਲਈ ਆ ਰਹੇ ਹਨ। ਜੇਕਰ ਘੜੈਲੀ ਪੂਲ ਨਜ਼ਦੀਕ ਤਲਾਸ਼ ਕੀਤੀ ਜਾਵੇ ਤਾਂ ਸਫਲਤਾ ਹੱਥ ਲੱਗ ਸਕਦੀ ਹੈ। ਪੁਲਿਸ ਨੇ ਤੁਰੰਤ ਹਰਕਤ ’ਚ ਆਉਂਦਿਆਂ ਦੋਸ਼ੀਆਂਨ ਨੂੰ ਕਾਰ ਸਣੇ ਕਾਬੂ ਕਰ ਕੇ 10 ਕਿੱਲੋ ਭੁੱਕੀ (ਚੂਰਾ ਪੋਸਤ) ਬਰਾਮਦ ਕੀਤੀ। ਪੁਲਿਸ ਨੇ ਉਕਤ ਦੋਸ਼ੀਆਂਨ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਸਹਾਇਕ ਥਾਣੇਦਾਰ ਹਰਵਿੰਦਰਪਾਲ ਸਿੰਘ, ਮੁੱਖ ਮੁਨਸ਼ੀ ਦਵਿੰਦਰ ਸਿੰਘ, ਹੌਲਦਾਰ ਜਸਪ੍ਰੀਤ ਸਿੰਘ ਆਦਿ ਮੌਜੂਦ ਸਨ।