ਸੀਐੱਮ ਕੋਠੀ ਅੱਗੇ ਆਂਗਣਵਾੜੀ ਵਰਕਰਾਂ ਕੀਤਾ ਪ੍ਰਦਰਸ਼ਨ ਸੀਐੱਮ ਕੋਠੀ ਅੱਗੇ ਆਂਗਣਵਾੜੀ ਵਰਕਰਾਂ ਕੀਤਾ ਪ੍ਰਦਰਸ਼ਨ
Publish Date: Mon, 16 Nov 2026 05:10 PM (IST)
Updated Date: Mon, 16 Nov 2026 05:12 PM (IST)
ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਮੰਗਾਂ ਨੂੰ ਲੈ ਕੇ ਸਰਵ ਆਂਗਨਵਾੜੀ ਵਰਕਰ ਹੈਲਪਰ ਯੂਨੀਅਨ ਵੱਲੋਂ ਸੋਮਵਾਰ ਨੂੰ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਦੀ ਅਗਵਾਈ ਵਿੱਚ ਸੀਐੱਮ ਕੋਠੀ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਜੋਰਦਾਰ ਨਾਅਰੇਬਾਜੀ ਕੀਤੀ ਗਈ। ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਕਰਵਾਈ, ਜਿਸ ਵਿੱਚ ਜਨਰਲ ਸਕੱਤਰ ਹਰਪ੍ਰੀਤ ਕੌਰ ਸਿੰਗਪੁਰਾ ਸ਼ਾਮਲ ਹੋਏ। ਸੀਐੱਮ ਵੱਲੋਂ 18 ਨਵੰਬਰ ਦੀ ਕੈਬਨਿਟ ਦੀ ਮੀਟਿੰਗ ਦੇਣ ਦਾ ਸਮਾਂ ਦਿੱਤਾ ਗਿਆ ਅਤੇ 27 ਨਵੰਬਰ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਦਿੱਤੀ ਗਈ। ਇਸ ਮੌਕੇ ਬਰਿੰਦਰਜੀਤ ਕੌਰ ਛੀਨਾ ਨੇ ਕਿਹਾ ਕਿ ਉਹ ਆਂਗਨਵਾੜੀ ਵਰਕਰ ਹੈਲਪਰ ਦਾ ਮਾਣ ਭੱਤਾ ਦੁਗਣਾ ਕਰਨ ਦੇ ਸਬੰਧ ਵਿੱਚ ਮੁੱਖ ਮੰਤਰੀ ਨਾਲ ਮੀਟਿੰਗ ਕਰਨਾ ਚਾਹੁੰਦੇ ਹਨ। ਕਿਉਂਕਿ ਜੋ ਵਾਰ-ਵਾਰ ਮੀਟਿੰਗ ਦੀਆਂ ਤਰੀਕਾਂ ਦਿੱਤੀਆਂ ਜਾਂਦੀਆਂ ਹਨ। ਪ੍ਰੰਤੂ ਮੀਟਿੰਗਾਂ ਵਿੱਚ ਕੋਈ ਗੱਲ ਸਿਰੇ ਨਹੀਂ ਲਗਦੀ। ਮੀਟਿੰਗਾਂ ਦਾ ਸਮਾਂ ਦੇ ਉਨ੍ਹਾਂ ਦੇ ਧਰਨੇ ਪ੍ਰਦਰਸ਼ਨ ਮੁਲਤਵੀ ਕਰਵਾਏ ਜਾਂਦੇ ਹਨ। ਜਦਕਿ ਮੀਟਿੰਗ ਦਾ ਸਮਾਂ ਕੇ ਮੀਟਿੰਗ ਨਹੀਂ ਕਰਵਾਈ ਜਾਂਦੀ। ਉਨ੍ਹਾਂ ਸਪੱਸ਼ਟ ਕਿਹਾ ਕਿ ਜਦੋਂ ਤੱਕ ਮੁੱਖ ਮੰਤਰੀ ਨਾਲ ਮੀਟਿੰਗ ਨਹੀਂ ਕਰਵਾਈ ਜਾਂਦੀ, ਉਹ ਆਪਣੇ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਸੀਐਮ ਭਗਵੰਤ ਮਾਨ ਵੱਲੋਂ ਮੈਨੋਫੈਸਟੋ ਵਿੱਚ ਇਹ ਗੱਲ ਕਹੀ ਸੀ ਕਿ ਉਹਨਾਂ ਦੀ ਸਰਕਾਰ ਆਉਣ ਤੇ ਉਹ ਆਂਗਣਵਾੜੀ ਵਰਕਰ ਹੈਲਪਰ ਦਾ ਮਾਣ ਭੱਤਾ ਦੁੱਗਣਾ ਕਰ ਦੇਣਗੇ। ਪ੍ਰੰਤੂ ਸਾਢੇ ਪੰਜ ਸਾਲ ਦਾ ਸਮਾਂ ਬੀਤਣ ਦੇ ਬਾਵਜੂਦ ਹਾਲੇ ਤੱਕ ਇਹ ਵਾਅਦਾ ਪੂਰਾ ਨਹੀ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਮੌਕੇ ਤੇ ਮੌਜੂਦ ਡੀਐਸਪੀ ਸੰਗਰੂਰ ਵੱਲੋਂ 2 ਮੈਂਬਰੀ ਕਮੇਟੀ ਦੀ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਕਰਵਾਈ ਗਈ। ਇਹ ਮੀਟਿੰਗ ਪੰਜ ਤੋਂ ਸੱਤ ਮਿੰਟ ਤੱਕ ਚੱਲੀ। ਮੀਟਿੰਗ ਦੌਰਾਨ ਸੀਐੱਮ ਭਗਵੰਤ ਮਾਨ ਵੱਲੋ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ ਭੱਤਾ ਦੁਗਣਾ ਕਰਨ ਦਾ ਭਰੋਸਾ ਦਿੰਦਿਆਂ ਉਨ੍ਹਾਂ ਨੂੰ 18 ਨਵੰਬਰ ਦੀ ਕੈਬਨਿਟ ਦੀ ਮੀਟਿੰਗ ਦੇਣ ਦਾ ਸਮਾਂ ਦਿੱਤਾ ਗਿਆ ਅਤੇ 27 ਨਵੰਬਰ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਦਿੱਤੀ ਗਈ। ਇਸਦੇ ਨਾਲ ਹੀ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਅਤੇ ਉਸ ਤੋਂ ਬਾਅਦ ਨੋਟੀਫਿਕੇਸ਼ਨ ਜਾਰੀ ਕਰਨ ਦਾ ਭਰੋਸਾ ਦਿਵਾਇਆ।