ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ :

ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਬਰਨਾਲਾ ਦੀਆਂ ਵੱਡੀ ਗਿਣਤੀ 'ਚ ਆਂਗਨਵਾੜੀ ਵਰਕਰਾਂ ਹੈਲਪਰਾਂ ਨੇ ਜ਼ਿਲ੍ਹਾ ਪ੍ਰਧਾਨ ਦਲਜੀਤ ਕੌਰ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਸਬੰਧੀ ਡੀਸੀ ਦਫ਼ਤਰ ਬਰਨਾਲਾ ਅੱਗੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਰੋਸ ਪ੍ਰਦਰਸ਼ਨ ਕੀਤਾ।

ਇਸ ਮੌਕੇ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਮਾਜਿਕ ਸੁਰੱਖਿਆ ਵਿਭਾਗ ਦੀ ਮੰਤਰੀ ਅਰੁਣਾ ਚੌਧਰੀ ਦੇ ਨਾਂ 'ਤੇ ਮੰਗ ਪੱਤਰ ਭੇਜਿਆ ਗਿਆ। ਇਸ ਸਮੇਂ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਦਲਜੀਤ ਕੌਰ, ਹਰਜੀਤ ਕੌਰ ਪ੍ਰਰੈੱਸ ਸਕੱਤਰ, ਸਰਕਲ ਪ੍ਰਧਾਨ ਧੌਲਾ ਹਰਕੀਤ ਕੌਰ ਨੇ ਮੰਗ ਕੀਤੀ ਕਿ ਵਰਕਰਾਂ ਤੇ ਹੈਲਪਰਾਂ ਦੇ ਅਕਤੂਬਰ 2018 ਤੋਂ ਕੱਟੇ ਗਏ ਪੈਸੇ ਦਿੱਤੇ ਜਾਣ, ਪੋਸ਼ਣ ਅਭਿਆਨ ਦੇ ਪੈਸੇ 500/250 ਅਕਤੂਬਰ 2018 ਤੋਂ ਲਾਗੂ ਹੈ, ਦੀ ਅਦਾਇੰਗੀ ਲਾਗੂ ਕੀਤੀ ਜਾਵੇ, ਪੀਐੱਮਐੱਮਵਾਈ ਦੇ ਫਾਰਮ ਸਹਾਇਤਾ ਰਾਸੀ ਪ੍ਰਤੀ ਫਾਰਮ ਵਰਕਰ ਨੂੰ 200 ਤੇ ਹੈਲਪਰ ਨੂੰ 100 ਪ੍ਰਤੀ ਫਾਰਮ ਜੋ ਦਸੰਬਰ 2017 ਤੋਂ ਲਾਗੂ ਕੀਤੇ ਜਾਣ, ਪ੍ਰਰੀ ਪ੍ਰਰਾਇਮਰੀ ਸਕੂਲ ਦੇ ਬੱਚੇ 6 ਸਾਲ ਦੇ ਬੱਚੇ ਵਾਪਸ ਆਂਗਣਵਾੜੀ ਸੈਂਟਰ 'ਚ ਭੇਜ ਦਿੱਤੇ ਜਾਣ, ਵਰਕਰਾਂ/ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ, ਵਰਕਰਾਂ/ਹੈਲਪਰਾਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਤਰੁੰਤ ਭਰੀਆ ਜਾਣ, ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ। ਇਸ ਸਮੇਂ ਜਥੇਬੰਦੀ ਦੇ ਵਰਕਰਾਂ ਤੇ ਹੈਲਪਰਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਅੱਗੇ ਸੰਘਰਸ਼ ਤੇਜ਼ ਕੀਤਾ ਜਾਵੇਗਾ।

ਇਸ ਮੌਕੇ ਸਰਕਲ ਪ੍ਰਧਾਨ ਜਸਪਾਲ ਕੌਰ ਬਰਨਾਲਾ, ਗੁਰਮੀਤ ਕੌਰ ਸੰਘੇੜਾ, ਸਰਕਲ ਪ੍ਰਧਾਨ ਗੁਰਮੀਤ ਕੌਰ ਕਾਲੇਕੇ, ਸਰਕਲ ਪ੍ਰਧਾਨ ਸੀਤਾ ਦੇਵੀ, ਸਰਕਲ ਪ੍ਰਧਾਨ ਹਰਪਾਲ ਕੌਰ, ਸਰਕਲ ਪ੍ਰਧਾਨ ਅੰਮਿ੍ਤਪਾਲ ਕੌਰ ਧਨੌਲਾ, ਸਤਵਿੰਦਰ ਕੌਰ ਆਦਿ ਹਾਜ਼ਰ ਸਨ।