400 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ
400 ਪਾਬੰਦੀਸੁਦਾ ਗੋਲੀਆਂ ਬਰਾਮਦ
Publish Date: Sat, 14 Mar 2026 04:26 PM (IST)
Updated Date: Sun, 15 Mar 2026 04:01 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਰੂੜੇਕੇ ਕਲਾਂ ਦੀ ਪੁਲਿਸ ਨੇ 400 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰ ਕੇ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਨਵਦੀਪ ਸਿੰਘ ਪੁੱਤਰ ਰਾਜ ਸਿੰਘ ਵਾਸੀ ਮਹਿਤਾ ਉਕਤ ਜੋ ਧੂਰਕੋਟ,ਰੂੜੇਕੇ ਕਲਾਂ ਦੇ ਨੇੜੇ ਦੇ ਪਿੰਡਾਂ ’ਚ ਨਸ਼ੀਲੀਆਂ ਗੋਲੀਆਂ ਵੇਚਣ ਦੀ ਤਾਂਘ ’ਚ ਹੈ, ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਗੋਲ਼ੀਆਂ ਸਮੇਤ ਕਾਬੂ ਆ ਸਕਦਾ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਉਕਤ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ 400 ਪਾਬੰਦੀਸ਼ੁਦਾ ਗੋਲ਼ੀਆਂ ਰੰਗ ਚਿੱਟਾ ਬਰਾਮਦ ਕੀਤੀਆਂ ਗਈਆਂ।