- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲ ਅਕੈਡਮੀ ਮਨਾਲ ’ਚ ਸਾਲਾਨਾ ਇਨਾਮ ਵੰਡ ਸਮਾਗਮ

ਆਯੋਜਿਤ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਗੁਰਮਤਿ ਵਿਰਸੇ ਨਾਲ ਜੋੜਨਾ ਪ੍ਰਸ਼ੰਸਾਯੋਗ ਕਾਰਜ : ਟਿੱਬਾ
-ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਦੀ ਕੀਤੀ ਪੇਸ਼ਕਾਰੀ
ਸੱਤਪਾਲ ਸਿੰਘ ਕਾਲਾ ਬੂਲਾ, ਪੰਜਾਬੀ ਜਾਗਰਣ,
ਸ਼ੇਰਪੁਰ : ਕਲਗੀਧਰ ਟਰੱਸਟ ਬੜੂ ਸਾਹਿਬ ਦੀ ਯੋਗ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਪਿੰਡ ਮਨਾਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮਕੀਤਾ ਗਿਆ। ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ‘ਹੋਪ ਫਾਰ ਮਹਿਲ ਕਲਾਂ’ ਦੇ ਇੰਚਾਰਜ ਕੁਲਵੰਤ ਸਿੰਘ ਟਿੱਬਾ ਅਤੇ ਪਿੰਡ ਦੇ ਸਰਪੰਚ ਸਰਬਜੀਤ ਸਿੰਘ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਵੱਲੋਂ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਨਾਲ ਕੀਤੀ ਗਈ। ਇਸ ਉਪਰੰਤ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਅਤੇ ਧਾਰਮਿਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿੱਚ ਕੋਰੀਓਗ੍ਰਾਫੀ ਪੇਸ਼ ਕਰਕੇ ਹਾਜ਼ਰੀਨ ਦਾ ਮਨ ਮੋਹ ਲਿਆ ਗਿਆ। ਅਕੈਡਮੀ ਦੇ ਪ੍ਰਿੰਸੀਪਲ ਅਰਸ਼ਪ੍ਰੀਤ ਕੌਰ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ ਅਤੇ ਵਿਦਿਆਰਥੀਆਂ ਦੀਆਂ ਵਿੱਦਿਅਕ, ਖੇਡਾਂ ਅਤੇ ਧਾਰਮਿਕ ਖੇਤਰ ਵਿੱਚ ਕੀਤੀਆਂ ਪ੍ਰਾਪਤੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਨੌਜਵਾਨ ਆਗੂ ਤੇ ਸਮਾਜਿਕ ਸੰਸਥਾ “ਹੋਪ ਫਾਰ ਮਹਿਲ ਕਲਾਂ” ਦੇ ਇੰਚਾਰਜ਼ ਕੁਲਵੰਤ ਸਿੰਘ ਟਿੱਬਾ ਨੇ ਅਕੈਡਮੀ ਦੇ ਇਸ ਉਪਰਾਲੇ ਅਤੇ ਸਕੂਲ ਸਟਾਫ਼ ਦੀ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਮਾਜ ਸੇਵਾ ਅਤੇ ਖੇਡਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਕਾਲ ਅਕੈਡਮੀ ਵਲੋਂ ਬੱਚਿਆਂ ਨੂੰ ਆਧੁਨਿਕ ਵਿੱਦਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਅਤੇ ਗੁਰਮਤਿ ਵਿਰਸੇ ਨਾਲ ਜੋੜਨਾ ਇੱਕ ਆਦਰਸ਼ ਤੇ ਨਿਵੇਕਲਾ ਕਾਰਜ ਹੈ। ਕੁਲਵੰਤ ਸਿੰਘ ਟਿੱਬਾ ਨੇ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਕੋਰੀਓਗ੍ਰਾਫੀਆਂ ਵਿੱਚ ਪਰਿਵਾਰਕ ਸਾਂਝ ਤੇ ਮਨੁੱਖੀ ਕਦਰਾਂ ਕੀਮਤਾਂ ਮਿਸਾਲ ਪੇਸ਼ ਕੀਤੀ ਹੈ ਜੋ ਬੇਹੱਦ ਪ੍ਰਭਾਵਸ਼ਾਲੀ ਸੀ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਲੋੜਵੰਦ ਤੇ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਹਰ ਸੰਭਵ ਮਦਦ ਲਈ ਹਮੇਸ਼ਾ ਤਿਆਰ ਹਨ।
ਸਮਾਗਮ ਦੌਰਾਨ ਅਕਾਦਮਿਕ ਵਰ੍ਹੇ ਵਿੱਚ ਖੇਡਾਂ ਅਤੇ ਵਿੱਦਿਅਕ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਸਮੇਤ ਇਨਾਮ ਵੰਡ ਸਮਾਰੋਹ ਵਿੱਚ ਆਏ ਮਹਿਮਾਨਾਂ ਨੂੰ ਪ੍ਰਿੰਸੀਪਲ ਅਰਸ਼ਪ੍ਰੀਤ ਕੌਰ ਤੇ ਸਟਾਫ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਰਪੰਚ ਸਰਬਜੀਤ ਸਿੰਘ, ਪ੍ਰਧਾਨ ਆਤਮਜੀਤ ਸਿੰਘ, ਸਮਾਜ ਸੇਵੀ ਮਨਦੀਪ ਸਿੰਘ ਦੀਪਾ, ਬੀਬੀ ਪਰਮਜੀਤ ਕੌਰ ਮਨਾਲੀ ਆਦਿ ਵੀ ਹਾਜ਼ਰ ਸਨ। ਮੰਚ ਦਾ ਸੰਚਾਲਨ ਹਰਪ੍ਰੀਤ ਸਿੰਘ ਗੰਡੇਵਾਲ ਨੇ ਬਾਖੂਬੀ ਨਿਭਾਇਆ।