24 ਗ੍ਰਾਮ ਨਸ਼ੀਲਾ ਪਾਊਡਰ ਸਣੇ ਕਾਬੂ
24 ਗ੍ਰਾਮ ਨਸੀਲਾ ਪਾਊਡਰ ਸਮੇਤ ਇਕ ਕਾਬੂ
Publish Date: Tue, 07 Apr 2026 04:36 PM (IST)
Updated Date: Wed, 08 Apr 2026 04:00 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਸ਼ਹਿਣਾ ਦੀ ਪੁਲਿਸ ਨੇ 24 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਸੁਖਦੇਵ ਸਿੰਘ ਉਰਫ ਸੁੱਖਾ ਪੁੱਤਰ ਹਰਨਾਮ ਸਿੰਘ ਵਾਸੀ ਸ਼ਰਕਾਰੀ ਵਿਹੜਾ ਤੂਤੜਾ ਪੱਤੀ ਸ਼ਹਿਣਾ ਜੋ ਬਾਹਰੋ ਸਸਤੇ ਭਾਅ ’ਚ ਨਸ਼ੀਲਾ ਚਿੱਟਾ ਪਾਊਡਰ ਲਿਆ ਕੇ ਅੱਗੇ ਮਹਿੰਗੇ ਭਾਅ ਵੇਚਣ ਦਾ ਧੰਦਾ ਕਰਦਾ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜੇ ’ਚੋਂ 24 ਗ੍ਰਾਮ ਨਸ਼ੀਲਾ ਪਾਊਡਰ ਚਿੱਟਾ ਬਰਾਮਦ ਕਰਕੇ ਗ੍ਰਿਫ਼ਤਾਰ ਕਰ ਲਿਆ।