ਪਾਬੰਦੀਸ਼ੁਦਾ ਗੋਲ਼ੀਆਂ ਸਣੇ ਇਕ ਕਾਬੂ
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ
Publish Date: Thu, 26 Mar 2026 05:02 PM (IST)
Updated Date: Fri, 27 Mar 2026 04:03 AM (IST)

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਥਾਣਾ ਠੁੱਲੀਵਾਲ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 95 ਨਸ਼ੀਲੀਆਂ ਖੁੱਲ੍ਹੀਆਂ ਗੋਲ਼ੀਆਂ ਸਮੇਤ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਠੁੱਲੀਵਾਲ ਦੇ ਮੁਖੀ ਗੁਰਪਾਲ ਸਿੰਘ ਧਨੌਲਾ ਨੇ ਦੱਸਿਆ ਕਿ ਮਾਨਯੋਗ ਡੀਜੀਪੀ ਪੰਜਾਬ ਤੇ ਸੀਨੀਅਰ ਕਪਤਾਨ ਪੁਲਿਸ ਬਰਨਾਲਾ ਮੁਹੰਮਦ ਸਰਫਰਾਜ ਆਲਮ ਆਈਪੀਐੱਸ ਦੇ ਦਿਸ਼ਾ-ਨਿਰਦੇਸ਼ਾਂ ਤੇ ਪੁਲਿਸ ਸਬ-ਡਿਵੀਜ਼ਨ ਮਹਿਲ ਕਲਾਂ ਦੇ ਡੀਐੱਸਪੀ ਜਸਪਾਲ ਸਿੰਘ ਧਾਲੀਵਾਲ ਦੀ ਰਹਿਨੁਮਾਈ ਹੇਠ ਮਾੜੇ ਅਨਸਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਏਐੱਸਆਈ ਜਸਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਪਿੰਡ ਕੁਰੜ ਤੋਂ ਪਿੰਡ ਮਿੱਠੇਵਾਲ ਨੂੰ ਜਾਂਦੇ ਕੱਚੇ ਰਸਤੇ ’ਤੇ ਸਰਕਾਰੀ ਹਾਈ ਸਕੂਲ ਕੁਰੜ ਨੇੜੇ ਪੁਲ ਸੁਆ ਕੋਲ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸ ਕੋਲੋਂ 95 ਨਸ਼ੀਲੀਆਂ ਖੁੱਲ੍ਹੀਆਂ ਗੋਲ਼ੀਆਂ ਬਰਾਮਦ ਹੋਈਆਂ। ਜਿਸ ਦੀ ਪਹਿਚਾਣ ਅੰਮ੍ਰਿਤ ਸਿੰਘ ਉਰਫ ਲੱਡਾ ਵਾਸੀ ਕੁਰੜ ਵਜੋਂ ਹੋਈ ਹੈ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਵਿਅਕਤੀ ਖ਼ਿਲਾਫ਼ ਨਸ਼ੀਲੇ ਪਦਾਰਥਾਂ ਸਬੰਧੀ ਧਾਰਾਵਾਂ ਅਧੀਨ ਥਾਣਾ ਠੁੱਲੀਵਾਲ ’ਚ ਮੁਕੱਦਮਾ ਦਰਜ ਕਰ ਕੇ ਉਸ ਨੂੰ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਅੱਗੇ ਦੀ ਜਾਂਚ ਜਾਰੀ ਹੈ ਅਤੇ ਨਸ਼ਾ ਤਸਕਰੀ ਦੇ ਜਾਲ ਨੂੰ ਬੇਨਕਾਬ ਕਰਨ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਲਾਕੇ ਵਿਚ ਨਸ਼ਾ ਤਸਕਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਅਜਿਹੀਆਂ ਕਾਰਵਾਈਆਂ ਅਗਲੀ ਕਾਰਵਾਈ ਅਮਲ ਚ ਲਿਆਂਦੀ ਜਾ ਰਹੀ ਹੈ।