ਗੁਰਮੁੱਖ ਸਿੰਘ ਹਮੀਦੀ, ਮਹਿਲ ਕਲਾਂ : ਯੂਥ ਕਾਂਗਰਸ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪ੍ਰਧਾਨ ਸੁਖਵਿੰਦਰ ਸਿੰਘ ਖੇੜੀ ਦੀ ਅਗਵਾਈ ਹੇਠ ਯੂਥ ਵਰਕਰਾਂ ਤੇ ਆਗੂਆ ਨੇ ਆਲ ਇੰਡੀਆ ਯੂਥ ਕਾਂਗਰਸ ਦੇ ਹੁਕਮਾਂ ਤੇ ਸੂਬਾ ਕਮੇਟੀ ਦੇ ਸੱਦੇ ਉੱਪਰ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਗਾਤਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੀਤੇ ਜਾ ਰਹੇ ਵਾਧੇ ਤੇ ਐਮਐਸਪੀ ਖਤਮ ਕਰਨ ਤੇ ਮੰਡੀਕਰਨ ਬੋਰਡ ਨੂੰ ਤੋੜੇ ਜਾਣ ਦੇ ਲਏ ਜਾ ਰਹੇ ਕਿਸਾਨ ਤੇ ਮਜ਼ਦੂਰ ਵਿਰੋਧੀ ਫੈਸਲਿਆਂ ਖ਼ਿਲਾਫ਼ ਮਹਿਲ ਕਲਾਂ ਦੇ ਬੱਸ ਸਟੈਂਡ ਵਿਖੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਅਰਥੀ ਫੂਕ ਮੁਜ਼ਾਹਰਾ ਕੀਤਾ।

ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਸੂਬਾ ਜਰਨਲ ਸਕੱਤਰ ਬਲਕਰਨ ਸਿੰਘ ਪੱਖੋਂ, ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਸੋਢੀ ਹਲਕਾ ਮਹਿਲ ਕਲਾਂ ਦੇ ਪ੍ਰਧਾਨ ਸੁਖਵਿੰਦਰ ਸਿੰਘ ਖੇੜੀ ਤੇ ਹਲਕਾ ਬਰਨਾਲਾ ਦੇ ਪ੍ਰਧਾਨ ਬਿਕਰਮਜੀਤ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਅਮਨਦੀਪ ਸਿੰਘ ਭੂਰੇ ਨੇ ਕਿਹਾ

ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਕੀਮਤਾਂ 'ਚ ਭਾਰੀ ਵਾਧੇ ਕਰਕੇ ਸਿੱਧੇ ਤੌਰ 'ਤੇ ਕਿਸਾਨ ਮਜ਼ਦੂਰ ਤੇ ਮੁਲਾਜ਼ਮਾ ਨੂੰ ਆਰਥਿਕ ਤੌਰ 'ਤੇ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਐਮ ਐਸ ਪੀ ਨੂੰ ਖਤਮ ਕਰਨ ਤੇ ਮੰਡੀਕਰਨ ਬੋਰਡ ਨੂੰ ਤੋੜ ਕੇ ਜਿਣਸਾਂ ਨੂੰ ਖੁੱਲ੍ਹੀ ਮੰਡੀ ਵੇਚਣ ਲਈ ਫ਼ੈਸਲੇ ਲੈ ਕੇ ਕਾਰਪੋਰੇਟ ਘਰਾਣਿਆਂ ਪੱਖੀ ਕਾਨੂੰਨ ਬਣਾ ਕੇ ਕਿਸਾਨਾਂ ਨੂੰ ਉਜਾੜਿਆ ਜਾ ਰਿਹਾ ਹੈੇ। ਇਸ ਮੌਕੇ ਆਗੂਆਂ ਤੇ ਵਰਕਰਾਂ ਨੇ ਮੰਗ ਕੀਤੀ ਕਿ ਤੇਲ ਦੇ ਵਾਧੇ ਨੂੰ ਵਾਪਸ ਲਿਆ ਜਾਵੇ ਤੇ ੇ ਐਮਐਸਪੀ ਖਤਮ ਕਰਨ ਤੇ ਮੰਡੀਕਰਨ ਬੋਰਡ ਨੂੰ ਤੋੜੇ ਜਾਣ ਦੇ ਲਏ ਜਾ ਰਹੇ ਫੈਸਲਾ ਵਾਪਸ ਲਿਆ ਜਾਵੇ।

ਇਸ ਮੌਕੇ ਯੂਥ ਆਗੂ ਐਡਵੋਕੇਟ ਮਰੀਜ਼ ਸਿੰਘ ਬੱਬੂ ਸਿੰਘ ਛਾਪਾ ਪ੍ਰਰੀਤ ਸਿੰਘ ਬੀਹਲਾ ਪੁਨੀਤ ਗਰਗ ਰਾਜੂ ਸਿੰਘ ਅਮਲਾ ਸਿੰਘ ਵਾਲਾ ਅਰਮਾਨ ਖੁੱਡੀ ਤੋਂ ਇਲਾਵਾ ਹੋਰ ਵਰਕਰ ਵੀ ਹਾਜ਼ਰ ਸਨ।