ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ
ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ
Publish Date: Mon, 02 Mar 2026 04:07 PM (IST)
Updated Date: Tue, 03 Mar 2026 04:00 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਸਿਟੀ-1 ਬਰਨਾਲਾ ਦੀ ਪੁਲਿਸ ਵੱਲੋਂ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਤੇ ਉਸਦੇ ਘਰੋਂ ਸੋਨੇ-ਚਾਂਦੀ ਦੇ ਗਹਿਣੇ ਤੇ 40 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ ਕੀਤਾ। ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਪੀੜਤ ਲੜਕੀ ਦੀ ਮਾਤਾ ਨੇ ਪੁਲਿਸ ਕੋਲ ਬਿਆਨ ਲਿਖਵਾਏ ਕਿ ਉਸ ਦੀ ਲੜਕੀ 14 ਸਾਲ ਦੀ ਹੈ ਜੋ ਕਿ ਬਰਨਾਲਾ ਦੇ ਇਕ ਸਕੂਲ ’ਚ ਪੜ੍ਹਦੀ ਹੈ। ਬੀਤੇ ਦਿਨੀਂ ਉਹ ਕੰਮ ’ਤੇ ਗਈ ਸੀ ਤੇ ਵਾਪਸੀ ’ਤੇ ਘਰ ਆ ਕੇ ਦੇਖਿਆ ਤਾਂ ਲੜਕੀ ਘਰ ’ਚ ਨਹੀਂ ਸੀ ਤੇ ਘਰ ਦਾ ਸਾਮਾਨ ਖਿੱਲਰਿਆ ਪਿਆ ਸੀ ਤੇ ਅਲਮਾਰੀ ਵਿਚੋਂ ਸੋਨੇ ਦੇ ਕਾਂਟੇ 5 ਗ੍ਰਾਮ, ਇਕ ਲੇਡੀਜ਼ ਛਾਂਪ, ਇਕ ਜੋੜਾ ਚਾਂਦੀ ਦੀਆਂ ਝਾਂਜਰਾਂ ਤੇ 40 ਹਜ਼ਾਰ ਰੁਪਏ ਦੀ ਨਕਦੀ ਚੋਰੀ ਹੋ ਚੁੱਕੀ ਸੀ। ਲੜਕੀ ਬਾਰੇ ਆਪਣੇ ਤੌਰ ’ਤੇ ਭਾਲ ਕੀਤੀ ਤਾਂ ਪਤਾ ਲੱਗਿਆ ਕਿ ਉਸ ਨੂੰ ਅਨਿਲ ਨਾਂ ਦਾ ਲੜਕਾ ਵਿਆਹ ਦਾ ਝਾਂਸਾ ਦੇ ਕੇ ਕਿਤੇ ਵਰਗਲਾ ਕੇ ਲੈ ਗਿਆ ਹੈ। ਉੱਧਰ ਪੁਲਿਸ ਕਾਰਵਾਈ ਅਨੁਸਾਰ ਮੁੱਦਈ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।