ਨਾਬਾਲਗਾ ਨੂੰ ਵਰਗਲਾ ਕੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ
ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ
Publish Date: Tue, 31 Mar 2026 04:33 PM (IST)
Updated Date: Wed, 01 Apr 2026 04:02 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਵਾਲੇ ਖ਼ਿਲਾਫ਼ ਥਾਣਾ ਸਿਟੀ-1 ਬਰਨਾਲਾ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਐੱਸਆਈ ਮਨਪ੍ਰੀਤ ਕੌਰ ਨੇ ਦੱਸਿਆ ਕਿ ਪੀੜਤ ਨਾਬਾਲਗ ਲੜਕੀ ਦੇ ਪਿਤਾ ਨੇ ਪੁਲਿਸ ਕੋਲ ਬਿਆਨ ਲਿਖਵਾਏ ਕਿ ਉਸ ਦੀ 16 ਸਾਲਾ ਲੜਕੀ ਘਰ ਦਾ ਸਾਮਾਨ ਲੈਣ ਲਈ ਬਾਜ਼ਾਰ ਗਈ ਸੀ, ਜੋ ਕਿ ਘਰ ਵਾਪਸ ਨਹੀਂ ਪਰਤੀ। ਪਰਿਵਾਰ ਵੱਲੋਂ ਆਪਣੇ ਤੌਰ ’ਤੇ ਬਹੁਤ ਭਾਲ ਕੀਤੀ ਪਰ ਕੁੱਝ ਪਤਾ ਨਹੀਂ ਲੱਗਿਆ। ਬਾਅਦ ’ਚ ਪਤਾ ਲੱਗਿਆ ਕਿ ਮੁਦੱਈ ਦੀ ਲੜਕੀ ਨੂੰ ਗੈਰੀ ਵਾਸੀ ਜਗਰਾਉਂ ਨਾਂ ਦਾ ਵਿਅਕਤੀ-ਵਿਆਹ ਦਾ ਝਾਂਸਾ ਦੇ ਕੇ ਕਿਤੇ ਵਰਗ਼ਲਾ ਕੇ ਲੈ ਗਿਆ ਹੈ। ਪੁਲਿਸ ਵੱਲੋਂ ਮੁਦੱਈ ਦੇ ਬਿਆਨਾਂ ਦੇ ਆਧਾਰ ’ਤੇ ਗੈਰੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।