- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਸ਼ਾ ਵਰਕਰਾਂ ਅਧਿਕਾਰੀਆਂ ਨੂੰ ਮੰਗ ਪੱਤਰ ਦਿੰਦੇ ਹੋਏ।

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਹੱਕੀ ਮੰਗਾਂ ਪੂਰੀਆਂ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਵਿਖੇ ਧਰਨਾ ਦੇਣ ਜਾ ਰਹੀਆਂ ਆਸ਼ਾ ਵਰਕਰਾਂ ਨੂੰ ਪੁਲਿਸ ਨੇ ਨਾਕਾਬੰਦੀ ਕਰਕੇ ਸੁਨਾਮ ਅਤੇ ਚੀਮਾਂ ਵਿਖੇ ਰੋਕ ਲਿਆ। ਰੋਹ ਵਿੱਚ ਆਈਆਂ ਆਸ਼ਾ ਵਰਕਰਾਂ ਨੇ ਸੜਕ ’ਤੇ ਧਰਨਾ ਦੇ ਕੇ ਆਵਾਜਾਈ ਰੋਕੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਾਰਕੁੰਨ ਵੀ ਧਰਨਾਕਾਰੀਆਂ ਦੀ ਹਮਾਇਤ ਵਿੱਚ ਆਏ। ਆਲ ਇੰਡੀਆ ਆਸ਼ਾ ਵਰਕਰਜ਼ ਐਂਡ ਫੈਸੀਲੀਟੇਟਰਜ਼ ਯੂਨੀਅਨ ਪੰਜਾਬ ਦੇ ਆਗੂਆਂ ਜ਼ਿਲ੍ਹਾ ਬਰਨਾਲਾ ਦੀ ਪ੍ਰਧਾਨ ਸੰਦੀਪ ਕੌਰ , ਰਾਜਵੰਤ ਕੌਰ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ ,ਰਣਜੀਤ ਸਿੰਘ ਰਾਣਵਾਂ ਅਤੇ ਗੁਰਜੰਟ ਸਿੰਘ ਸੂਬਾ ਪੁਰਾਣੀ ਪੈਨਸ਼ਨ ਯੂਨੀਅਨ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਆਸ਼ਾ ਵਰਕਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ। ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਆਖਿਆ ਕਿ ਮੰਗਾਂ ਦੀ ਪੂਰਤੀ ਲਈ ਵੀਰਵਾਰ ਨੂੰ ਸੈਂਕੜੇ ਵਰਕਰਾਂ ਨੇ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਵਿਖੇ ਧਰਨਾ ਦੇਣਾ ਸੀ , ਪਰ ਪੁਲਿਸ ਨੇ ਨਾਕਾਬੰਦੀ ਕਰਕੇ ਸੁਨਾਮ ਅਤੇ ਚੀਮਾਂ ਵਿਖੇ ਰੋਕ ਲਿਆ ਗਿਆ। ਰੋਹ ਵਿੱਚ ਆਏ ਆਸ਼ਾ ਵਰਕਰਾਂ ਨੂੰ ਸੜਕ ’ਤੇ ਧਰਨਾ ਦੇਕੇ ਨਾਅਰੇਬਾਜ਼ੀ ਕਰਨ ਲਈ ਮਜਬੂਰ ਹੋਣਾ ਪਿਆ ਹੈ। ਬੁਲਾਰਿਆਂ ਨੇ ਆਖਿਆ ਕਿ ਸੂਬੇ ਦੀ ਸਰਕਾਰ ਆਸ਼ਾ ਵਰਕਰਾਂ ਨੂੰ ਨਿਯਮਤ ਕਰਨ ਅਤੇ ਉਨ੍ਹਾਂ ਦੀ ਦੱਸੀ ਮੰਗ ਅਨੁਸਾਰ ਘੱਟੋ-ਘੱਟ 28,000 ਮਾਸਿਕ ਤਨਖਾਹ ਦਾ ਭੁਗਤਾਨ ਕਰਨ, ਕਲਾਸ- ਫੋਰ ਕਰਮਚਾਰੀਆਂ ਦੀ ਭਰਤੀ ਵਿੱਚ ਆਸ਼ਾ ਵਰਕਰਾਂ ਅਤੇ ਸੁਵਿਧਾ ਕਰਤਾਵਾਂ ਲਈ 10 ਫੀਸਦੀ ਰਾਖਵਾਂਕਰਨ/ਕੋਟਾ, ਯੋਗਤਾ ਅਤੇ ਕੰਮ ਦੇ ਤਜਰਬੇ ਦੇ ਆਧਾਰ 'ਤੇ ਚੋਣ ਕਰਨ ਨੂੰ ਯਕੀਨੀ ਬਣਾਵੇ। ਹਰਿਆਣਾ ਵਿੱਚ ਪ੍ਰਦਰਸ਼ਨਕਾਰੀਆਂ ਦੁਆਰਾ ਦੱਸੇ ਗਏ ਪੈਟਰਨ ’ਤੇ, ਘੱਟੋ-ਘੱਟ 5 ਲੱਖ ਰੁਪਏ ਦਾ ਸੇਵਾਮੁਕਤੀ ਲਾਭ ਅਤੇ ਆਖਰੀ ਕੱਢੀ ਗਈ ਤਨਖਾਹ ਦੇ 50 ਫੀਸਦੀ ਦੇ ਬਰਾਬਰ ਪੈਨਸ਼ਨ ਦੇਣ ਨੂੰ ਯਕੀਨੀ ਬਣਾਇਆ ਜਾਵੇ। ਪ੍ਰਦਰਸ਼ਨਕਾਰੀਆਂ ਨੇ ਅਧਿਕਾਰੀਆਂ ਨੂੰ ਮੰਗ ਪੱਤਰ ਦੇਣ ਉਪਰੰਤ ਧਰਨਾ ਸਮਾਪਤ ਕਰ ਦਿੱਤਾ ਗਿਆ।