- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਡਾਂ 'ਚ ਆਸ਼ੀਰਵਾਦ ਸਕੂਲ ਦੇ ਖਿਡਾਰੀਆਂ ਨੇ ਕਰਵਾਈ ਬੱਲੇ-ਬੱਲੇ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਚੀਮਾ ਮੰਡੀ : ਆਸ਼ੀਰਵਾਦ ਡੇਅ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਸਥਾਨ ਹਾਸਲ ਕੀਤੇ। ਇਨ੍ਹਾਂ ਮੁਕਾਬਲਿਆਂ ਵਿੱਚ ਸਕੂਲ ਦੇ ਖਿਡਾਰੀ ਗੁਰਸ਼ਾਨ ਕੌਰ ਨੇ ਜੈਵਲਿਨ ਥ੍ਰੋਅ ਵਿੱਚ ਤੀਜਾ ਸਥਾਨ, ਖੁਸ਼ਮੀਤ ਰਾਣੀ ਤੇ ਗੁਣਦੀਪ ਕੌਰ ਨੇ 4×100 ਮੀਟਰ ਰਿਲੇਅ ਵਿੱਚ ਦੂਜਾ ਸਥਾਨ ਅਤੇ 400 ਮੀਟਰ ਵਿੱਚ ਤੀਜਾ ਸਥਾਨ ਹਾਸਲ ਕੀਤਾ। ਗੁਰਵੀਰ ਸਿੰਘ ਨੇ ਜੈਵਲਿਨ ਥ੍ਰੋਅ ਵਿੱਚ ਪਹਿਲਾ ਅਤੇ ਉੱਚੀ ਛਾਲ ਵਿੱਚ ਦੂਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਜਗਸੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਦਾ ਹੌਸਲਾ ਵਧਾਉਂਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।ਉਹਨਾਂ ਸਕੂਲ ਦੇ ਡੀ.ਪੀ.ਈ. ਹਰਦੀਪ ਸਿੰਘ ਨੂੰ ਵੀ ਵਿਦਿਆਰਥੀਆਂ ਦੀ ਤਿਆਰੀ ਅਤੇ ਮਾਰਗਦਰਸ਼ਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਉਨ੍ਹਾਂ ਦੀ ਮਿਹਨਤ ਦੇ ਨਾਲ-ਨਾਲ ਅਧਿਆਪਕਾਂ ਦੇ ਯੋਗ ਮਾਰਗਦਰਸ਼ਨ ਦਾ ਨਤੀਜਾ ਹੈ। ਉਪ ਪ੍ਰਿੰਸੀਪਲ ਗੁਰਮੀਤ ਕੌਰ, ਕੁਮਾਰੀ ਪਿੰਦਰਜੀਤ ਸਿੰਘ, ਗੁਰਜੀਤ ਸਿੰਘ ਨੇ ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਖਿਡਾਰੀਆਂ ਦਾ ਹੌਸਲਾ ਵਧਾਇਆ।