ਗੁਰਮੁੱਖ ਹਮੀਦੀ, ਮਹਿਲ ਕਲਾਂ : ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ਵਿਖੇ ਟੈ੍ਫਿਕ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ। ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪਿ੍ੰਸੀਪਲ ਨੇ ਦੱਸਿਆ ਕਿ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ਼ੁਸ਼ੀਲ ਗੋਇਲ ਦੀ ਅਗਵਾਈ ਹੇਠ ਬੱਚਿਆਂ ਨੂੰ ਵਾਹਨ ਨਿਯਮਾਂ ਸਬੰਧੀ ਦੱਸਦੇ ਹੋਏ ਡੀਐਸਪੀ ਰਵਿੰਦਰ ਸਿੰਘ ਨੇ ਬੱਚਿਆਂ ਨੂੰ ਟ੍ੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਘੱਟ ਉਮਰ ਤੇ ਬਿਨ੍ਹਾਂ ਲਾਇਸੰਸ ਦੇ ਵਾਹਨ ਨਾ ਚਲਾਉਣ ਦੀ ਸਲਾਹ ਦਿੱਤੀ। ਉਨ੍ਹਾਂ ਬੱਚਿਆਂ ਨੂੰ ਟ੍ੈਫਿਕ ਚਿੰਨ੍ਹਾਂ ਸਬੰਧੀ ਵਿਸਥਾਰ ਪੂਰਵਕ ਦੱਸਿਆ ਵੀ ਦਿੱਤੀ। ਇਸ ਮੌਕੇ ਰਾਕੇਸ਼ ਬਾਂਸਲ, ਪਿ੍ੰਸੀਪਲ ਰਵਿੰਦਰ ਸਿੰੰਘ ਭਨੋਟ ਤੇ ਵਿਦਿਆਰਥੀ ਤੇ ਸਮੂਹ ਸਟਾਫ਼ ਹਾਜ਼ਰ ਸੀ।