- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਨਗਣਨਾ-2027 ਲਈ ਜਾਗਰੂਕਤਾ ਵੈਨ ਰਵਾਨਾ, 16 ਨਵੰਬਰ ਤੋਂ ਸ਼ੁਰੂ ਹੋਵੇਗੀ ਆਨਲਾਈਨ ਸਵੈ-ਗਣਨਾ

ਰਹਿਮਾਨ, ਪੰਜਾਬੀ ਜਾਗਰਣ,
ਮਾਲੇਰਕੋਟਲਾ : ਜਨਗਣਨਾ-2027 ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜਨਗਣਨਾ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਵੈਨ 22 ਨਵੰਬਰ ਤੱਕ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਸਮੇਤ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਨੂੰ ਜਨਗਣਨਾ ਦੀ ਮਹੱਤਤਾ ਅਤੇ ਆਨਲਾਈਨ ਸਵੈ-ਗਣਨਾ ਬਾਰੇ ਜਾਣਕਾਰੀ ਦੇਵੇਗੀ।
ਡੀਸੀ ਨੇ ਕਿਹਾ ਕਿ ਜਨਗਣਨਾ ਸਿਰਫ਼ ਆਬਾਦੀ ਦੀ ਗਿਣਤੀ ਨਹੀਂ, ਸਗੋਂ ਸਿੱਖਿਆ, ਸਿਹਤ, ਰਿਹਾਇਸ਼ ਅਤੇ ਬੁਨਿਆਦੀ ਸਹੂਲਤਾਂ ਦੀ ਬਿਹਤਰ ਯੋਜਨਾਬੰਦੀ ਦਾ ਆਧਾਰ ਹੈ। ਇਸ ਲਈ ਹਰੇਕ ਨਾਗਰਿਕ ਵੱਲੋਂ ਸਹੀ ਤੇ ਮੁਕੰਮਲ ਜਾਣਕਾਰੀ ਦੇਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ 16 ਤੋਂ 30 ਨਵੰਬਰ ਤੱਕ ਲੋਕ ਅਧਿਕਾਰਤ ਪੋਰਟਲ ਰਾਹੀਂ ਘਰ ਬੈਠੇ ਆਪਣੇ ਪਰਿਵਾਰ ਦੀ ਆਨਲਾਈਨ ਸਵੈ-ਗਣਨਾ ਕਰ ਸਕਦੇ ਹਨ। ਫਾਰਮ ਜਮ੍ਹਾਂ ਕਰਵਾਉਣ ਉਪਰੰਤ 11 ਅੰਕਾਂ ਦਾ ਵਿਲੱਖਣ ਸਵੈ-ਗਣਨਾ ਪਛਾਣ ਨੰਬਰ ਮਿਲੇਗਾ, ਜਿਸ ਨੂੰ ਸੰਭਾਲ ਕੇ ਰੱਖਣਾ ਹੋਵੇਗਾ।
ਉਨ੍ਹਾਂ ਦੱਸਿਆ ਕਿ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਗਿਣਤੀਕਾਰ ਘਰ-ਘਰ ਜਾ ਕੇ ਜਾਣਕਾਰੀ ਇਕੱਤਰ ਕਰਨਗੇ, ਜਦਕਿ 5 ਤੋਂ 9 ਜਨਵਰੀ ਤੱਕ ਪੁਨਰ-ਨਿਰੀਖਣ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਵੈ-ਗਣਨਾ ਦੀ ਸਹੂਲਤ ਦਾ ਲਾਭ ਉਠਾਉਣ ਅਤੇ ਇਸ ਰਾਸ਼ਟਰੀ ਕਾਰਜ ਵਿੱਚ ਪੂਰਾ ਸਹਿਯੋਗ ਦੇਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਮਾਸਟਰ ਟਰੇਨਰ ਮੁਹੰਮਦ ਕਫੀਲ, ਟੈਕਨੀਕਲ ਸਹਾਇਕ ਦਵਿੰਦਰ ਸਿੰਘ ਹਾਜ਼ਰ ਸਨ।