- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਸਡੀਐਮ ਆਯੂਸ਼ ਗੋਇਲ ਵੱਲੋਂ ਖਰੀਦ ਕੇਂਦਰਾਂ ਤੇ ਸ਼ੈਲਰਾਂ ਦੀ ਅਚਨਚੇਤ ਚੈਕਿੰਗ

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਉਪ ਮੰਡਲ ਮੈਜਿਸਟਰੇਟ ਤਪਾ ਆਯੂਸ਼ ਗੋਇਲ ਵੱਲੋਂ ਇਕ ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੇ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਸਬ ਡਵੀਜ਼ਨ ਤਪਾ ਦੇ ਖਰੀਦ ਕੇਂਦਰਾਂ ਤੇ ਸੈਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ, ਤਾਂ ਜੋ ਝੋਨੇ ਦੀ ਖ਼ਰੀਦ ਸ਼ੁਰੂ ਹੋਣ ਤੋਂ ਪਹਿਲਾਂ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਸਕਣ ਤੇ ਕਿਸਾਨਾਂ ਨੂੰ ਮੰਡੀ ’ਚ ਝੋਨੇ ਦੀ ਖ਼ਰੀਦ ਸਬੰਧੀ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਨ੍ਹਾਂ ਵੱਲੋ ਮੰਡੀਆਂ ਦੀ ਸਾਫ਼ ਸਫਾਈ, ਪੀਣ ਵਾਲੇ ਪਾਣੀ, ਛਾਂ, ਬਿਜਲੀ, ਵਾਸ਼ਰੂਮ ਆਦਿ ਲੋੜੀਂਦੇ ਪ੍ਰਬੰਧ ਤੁਰੰਤ ਪੂਰੇ ਕਰਨ ਸਬੰਧੀ ਹਾਜ਼ਰ ਅਧਿਕਾਰੀਆਂ ਨੂੰ ਮੌਕੇ ਹਦਾਇਤਾਂ ਜਾਰੀ ਕੀਤੀਆਂ। ਇਸ ਤੋਂ ਇਲਾਵਾ ਐੱਸਡੀਐੱਮ ਆਯੂਸ ਗੋਇਲ ਨੇ ਕਿਹਾ ਕਿ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ, ਮਜ਼ਦੂਰਾਂ, ਆੜਤੀਆਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਨਾਲ ਤਹਿਸੀਲਦਾਰ ਤਪਾ ਬੇਅੰਤ ਸਿੰਘ, ਸੈਲਰ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਕੁਮਾਰ ਟਾਂਡਾ, ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਸੁਰੇਸ਼ ਕੁਮਾਰ ਕਾਲਾ ਤਾਜੋ, ਅਸ਼ੋਕ ਕੁਮਾਰ ਮੌੜ, ਖੇਮ ਢੀਂਗਰਾ, ਪ੍ਰਦੀਪ ਮਾਰਵਾੜੀ, ਸੇਠੀ ਸ਼ਰਮਾ,ਜਵਾਹਰ ਲਾਲ ਕਾਂਸਲ, ਬੱਬੂ ਮਲੋਟ ਵਾਲਾ, ਰੋਬਿਨ ਗਰਗ ਰੂਬੀ ਤੋਂ ਇਲਾਵਾ ਧਰਮਿੰਦਰ ਸਿੰਘ ਸੋਨੂ ਮਾਂਗਟ ਆਦਿ ਮੌਜੂਦ ਸਨ।