ਆਯੂਸ਼ ਮੈਡੀਕਲ ਚੈੱਕਅਪ ਕੈਂਪ ਲਾਇਆ
ਪਿੰਡ ਕਰਮਗੜ੍ਹ ’ਚ ਆਯੂਸ਼ ਮੈਡੀਕਲ ਚੈੱਕਅਪ ਕੈਂਪ ਲਗਾਇਆ
Publish Date: Wed, 21 Jan 2026 06:29 PM (IST)
Updated Date: Wed, 21 Jan 2026 06:30 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਬਰਨਾਲਾ ਡਾ. ਅਮਨ ਕੌਂਸਲ, ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਬਰਨਾਲਾ ਡਾ. ਰਾਜੀਵ ਜਿੰਦੀਆ ਦੀ ਅਗਵਾਈ ’ਚ ਗੁਰਦੁਆਰਾ ਸਿੰਘ ਸਭਾ ਪਿੰਡ ਕਰਮਗੜ੍ਹ ਵਿਖੇ ਆਯੂਸ਼ ਮੈਡੀਕਲ ਚੈੱਕਅਪ ਕੈਂਪ ਲਾਇਆ ਗਿਆ। ਇਸ ਕੈਂਪ ਦਾ ਆਗਾਜ਼ ਪਿੰਡ ਦੇ ਸਰਪੰਚ ਹਰਪ੍ਰੀਤ ਕੌਰ, ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫ਼ਸਰ ਬਰਨਾਲਾ ਡਾ. ਅਮਨ ਕੌਂਸਲ ਤੇ ਸੁਪਰਡੈਂਟ ਗੁਰਜੀਤ ਸਿੰਘ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਇਸ ਕੈਂਪ ’ਚ ਆਯੂਰਵੈਦਿਕ ਵਿਭਾਗ ਵੱਲੋਂ 335 ਅਤੇ ਹੋਮਿਓਪੈਥਿਕ ਵਿਭਾਗ ਵੱਲੋਂ 248 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ। ਇਸ ਕੈਂਪ ’ਚ ਆਯੂਰਵੈਦਿਕ ਵਿਭਾਗ ਵੱਲੋਂ ਡਾ. ਅਮਨਦੀਪ ਸਿੰਘ ਨੋਡਲ ਅਫ਼ਸਰ, ਡਾ. ਨਵਨੀਤ ਬਾਂਸਲ ਏਐੱਮਓ, ਡਾ. ਸੀਮਾਂ ਬਾਂਸਲ ਏਐੱਮਓ ਅਤੇ ਡਾ. ਪੂਨਮ ਰਾਣੀ ਏਐੱਮਓ ਨੇ ਮਰੀਜ਼ਾਂ ਦਾ ਨਿਰੀਖਣ ਕੀਤਾ। ਉਪਵੈਦ ਸੁਖਚੈਨ ਸਿੰਘ, ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ, ਜਗਸੀਰ ਸਿੰਘ ਨੇ ਦਵਾਈਆਂ ਦੀ ਵੰਡ ਕੀਤੀ। ਹੋਮਿਓਪੈਥਿਕ ਵਿਭਾਗ ਵੱਲੋਂ ਡਾ. ਅਨੁਪਮ ਰੁਪਾਲ ਐੱਚਐੱਮਓ ਨੇ ਮਰੀਜ਼ਾਂ ਦਾ ਨਿਰੀਖਣ ਕੀਤਾ ਹੋਮਿਓਪੈਥੀ ਡਿਸਪੈਂਸਰ ਇੰਦਰਜੀਤ ਤੇ ਗੁਰਮੀਤ ਸਿੰਘ ਧਨੌਲਾ ਨੇ ਹੋਮਿਓਪੈਥਿਕ ਦਵਾਈਆਂ ਦੀ ਵੰਡ ਕੀਤੀ।