- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਿਆਲਗੜ ਤੋਂ ਕਮਾਲਪੁਰ ਸੜਕ ਤੇ ਪ੍ਰੀਮਿਕਸ ਪਾਉਣ ਦੀ ਸ਼ੁਰੂਆਤ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ
ਹਲਕੇ ਦੇ ਪਿੰਡ ਦਿਆਲਗੜ੍ਹ ਤੋਂ ਕਮਾਲਪੁਰ ਤੱਕ 18 ਫੁੱਟ ਦੀ ਵੰਡ ਰਹੀ ਸੜਕ ਉੱਤੇ ਪ੍ਰੀਮਿਕਸ ਪਾਏ ਜਾਣ ਦਾ ਕੰਮ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਓਐਸਡੀ ਤਪਿੰਦਰ ਸਿੰਘ ਸੋਹੀ ਨੇ ਲੱਡੂ ਵੰਡ ਕੇ ਸ਼ੁਰੂ ਕਰਵਾਇਆ। ਇਸ ਮੌਕੇ ਮਾਰਕੀਟ ਕਮੇਟੀ ਦਿੜ੍ਹਬਾ ਦੀ ਚੇਅਰਪਰਸਨ ਜਸਵੀਰ ਕੌਰ ਸ਼ੇਰਗਿੱਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਓਐੱਸਡੀ ਤਪਿੰਦਰ ਸਿੰਘ ਸੋਹੀ ਨੇ ਕਿਹਾ ਕਿ ਹਲਕਾ ਦਿੜ੍ਹਬਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਨਿਗਰਾਨੀ ਅੰਦਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਨਵੀਆਂ ਸੜਕਾਂ ਅਤੇ ਅਪਗ੍ਰੇਡ ਕੀਤੀਆਂ ਸੜਕਾਂ ਦੇ ਕੰਮ ਵੱਡੇ ਪੱਧਰ ’ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਲੰਮੇ ਸਮੇਂ ਤੋਂ ਲਮਕਦੀ ਇਸ ਮੰਗ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੂਰਾ ਕੀਤਾ ਹੈ। ਇਹ ਸੜਕ ਦਿਆਲਗੜ੍ਹ ਤੋਂ ਕਮਾਲਪੁਰ ਤੱਕ ਬਣਾਈ ਜਾ ਰਹੀ ਹੈ ਜਿਸ ਨੂੰ ਅਪਗਰੇਡ ਕਰਕੇ 18 ਫੁੱਟ ਚੌੜੀ ਬਣਾਇਆ ਗਿਆ ਹੈ। ਸੜਕ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਸਮਾਣਾ ਸ਼ਹਿਰ ਅਤੇ ਹੋਰ ਪਿੰਡਾਂ ਵਿੱਚ ਜਾਣ ਲਈ ਆਸਾਨੀ ਹੋਵੇਗੀ ਅਤੇ ਇਸ ਦੇ ਨਾਲ ਟਰੈਫਿਕ ਵਿੱਚ ਵੀ ਕੋਈ ਰੁਕਾਵਟ ਨਹੀਂ ਆਵੇਗੀ। ਚੇਅਰ ਪਰਸਨ ਜਸਵੀਰ ਕੌਰ ਸ਼ੇਰ ਗਿੱਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹਨਾਂ ਵੱਲੋਂ ਪਿੰਡਾਂ ਅੰਦਰ ਸੜਕਾਂ ਦੇ ਜਾਲ ਵਿਛਾਏ ਗਏ ਹਨ ਇਸ ਦੇ ਤਹਿਤ ਹੀ ਉਹਨਾਂ ਦੇ ਪਿੰਡ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਇਸ ਮੰਗ ਨੂੰ ਪੂਰਾ ਕੀਤਾ ਹੈ ਜਿਸ ਨਾਲ ਇਲਾਕੇ ਦੇ ਲੋਕ ਖੁਸ਼ੀ ਮਹਿਸੂਸ ਕਰ ਰਹੇ ਹਨ।