- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀਨੀਅਰ ਸਿਟੀਜਨ ਭਲਾਈ ਸੰਸਥਾ ਵੱਲੋਂ ਬਦਰੀ ਜਿੰਦਲ ਸਨਮਾਨਿਤ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਸੰਗਰੂਰ ਸੀਨੀਅਰ ਸਿਟੀਜਨ ਭਲਾਈ ਸੰਸਥਾ ਵੱਲੋਂ ਸੰਸਥਾ ਦੇ ਪ੍ਰਧਾਨ ਡਾ. ਨਰਵਿੰਦਰ ਕੋਂਸਲ ਦੀ ਅਗਵਾਈ ਵਿੱਚ ਬਨਾਸਰ ਬਾਗ ਵਿਖੇ ਕਰਵਾਏ ਗਏ ਸਨਮਾਨ ਸਮਾਗਮ ਦੌਰਾਨ ਉੱਘੇ ਸਮਾਜ ਸੇਵੀ ਅਤੇ ਅਗਰਵਾਲ ਸਭਾ ਸੰਗਰੂਰ ਦੇ ਪ੍ਰਧਾਨ ਬਦਰੀ ਜਿੰਦਲ ਨੂੰ ਸਮਾਜ ਸੇਵੀ ਕੰਮਾਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਜਰਨਲ ਸਕੱਤਰ ਜਗਜੀਤ ਸਿੰਘ ਜੱਸਲ ਨੇ ਕਿਹਾ ਕਿ ਸੰਸਥਾ ਸਮਾਜ ਸੇਵਾ, ਲੋਕ ਭਲਾਈ ਅਤੇ ਬਜ਼ੁਰਗਾਂ ਦੇ ਮਾਨ ਸਤਿਕਾਰ ਨੂੰ ਸਮਰਪਿਤ ਹੈ। ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸੰਗਰੂਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਸੰਸਥਾ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਮਾਨ ਸਨਮਾਨ ਕਰਨਾ ਬਹੁਤ ਹੀ ਸ਼ਲਾਘਾਯੋਗ ਕੰਮ ਹੈ। ਉਨ੍ਹਾਂ ਕਿਹਾ ਕਿ ਬਦਰੀ ਜਿੰਦਲ ਜਿਨ੍ਹਾਂ ਨੇ ਅਗਰਵਾਲ ਸਮਾਜ ਦੀ ਤਰੱਕੀ ਲਈ ਅਤੇ ਸ਼ਹਿਰ ਦੀਆਂ ਸਮੂਹ ਸੰਸਥਾਵਾਂ ਨਾਲ ਮਿਲ ਕੇ ਇਕ ਵੱਖਰਾ ਨਾਮ ਬਣਾਇਆ ਹੈ। ਅਨਿਕੇਤ ਸਿਹਤ ਭਲਾਈ ਸੰਸਥਾ ਦੇ ਪ੍ਰਧਾਨ ਵਰਿੰਦਰ ਕੁਮਾਰ ਮਹਾਸ਼ਾ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਸਰਪ੍ਰਸਤ ਜਗਨ ਨਾਥ ਗੋਇਲ, ਰਾਜ ਕੁਮਾਰ ਗੋਇਲ, ਸੰਸਥਾ ਦੇ ਪ੍ਰੈੱਸ ਸਕੱਤਰ ਸੁਰਿੰਦਰਪਾਲ ਸਿੰਘ ਸਿਦਕੀ, ਸੰਤੋਸ਼ ਆਨੰਦ, ਸੁਪਰ ਸੀਨੀਅਰ ਸਿਟੀਜਨ ਸਤਵੰਤ ਸਿੰਘ ਮੌੜ, ਗਿਆਨ ਚੰਦ ਸਿੰਗਲਾ, ਅਵਿਨਾਸ਼ ਸ਼ਰਮਾ, ਸ਼ਕਤੀ ਮਿੱਤਲ, ਪ੍ਰੇਮ ਚੰਦ ਗਰਗ, ਨਿਰਮਲ ਸਿੰਘ ਮਾਣਾ, ਸੁਰਿੰਦਰ ਸਿੰਘ ਸੋਢੀ, ਲਾਲ ਚੰਦ ਸੈਣੀ, ਆਰਐੱਸ ਮਦਾਨ ਆਦਿ ਮੌਜੂਦ ਸਨ।