ਸ਼ਹੀਦ ਊਧਮ ਸਿੰਘ ਅਕੈਡਮੀ ’ਚ ਵਿਸਾਖੀ ਮਨਾਈ
ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ’ਚ ਵਿਸਾਖੀ ਮਨਾਈ
Publish Date: Wed, 15 Apr 2026 04:24 PM (IST)
Updated Date: Wed, 15 Apr 2026 04:27 PM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ
ਚੀਮਾ ਮੰਡੀ : ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸਾਖੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਭ ਤੋਂ ਪਹਿਲਾਂ ਵਿਦਿਆਰਥੀਆਂ ਨੇ ਲੋਕ ਗੀਤ ਅਤੇ ਵਿਸਾਖੀ ਦੇ ਗੀਤ ਬੋਲ ਕੇ ਬੱਚਿਆਂ ਅਤੇ ਸਟਾਫ ਦਾ ਮਨ ਮੋਹ ਲਿਆ। ਵਿਦਿਆਰਥੀਆਂ ਨੇ ਪੰਜਾਬੀ ਪਹਿਰਾਵੇ ਪਹਿਨ ਕੇ ਪੰਜਾਬੀ ਸੱਭਿਆਚਾਰ ਨੂੰ ਪੇਸ਼ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਝਲਕੀਆਂ ਦੀ ਪੇਸ਼ਕਸ਼ ਜਿਵੇ ਭੰਗੜਾ, ਗਿੱਧਾ, ਲੋਕ-ਨਾਚ ਅਤੇ ਬੋਲੀਆਂ ਦੀ ਪੇਸ਼ਕਸ਼ ਕੀਤੀ। ਇਸ ਦੌਰਾਨ ਅਕੈਡਮੀ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ ਨੇ ਬੱਚਿਆਂ ਨੂੰ ਵਿਸਾਖੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰ ਦੇ ਖੇਤਰ ਵਿੱਚ ਵੀ ਅੱਗੇ ਆਉਣ ਦੀ ਲੋੜ ਹੈ ਅਤੇ ਵਿਸਾਖੀ ਦੇ ਇਤਿਹਾਸ। ਤੋਂ ਜਾਣੂ ਕਰਵਾਉਦਿਆਂ ਬੱਚਿਆਂ ਨੂੰ ਦੱਸਿਆ ਕਿ ਵਿਸਾਖੀ ਜਿਸਨੂੰ ਬੈਸਾਖੀ, ਜਾਂ ਵੈਸਾਖ ਵੀ ਕਿਹਾ ਜਾਂਦਾ ਹੈ, ਵਿਸ਼ਵ ਭਰ ਦੇ ਪੰਜਾਬੀਆਂ ਦੇ ਦਿਲਾਂ ਵਿੱਚ ਇੱਕ ਮਹੱਤਵਪੂਰਨ ਸਥਾਨ ਰੱਖਦਾ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਪੰਜਾਬ ਵਿੱਚ ਧੂਮਧਾਮ ਨਾਲ ਮਨਾਇਆ ਜਾਣ ਵਾਲਾ ਸਭ ਤੋਂ ਮਹੱਤਵਪੂਰਨ ਤਿਉਹਾਰ ਹੈ। ਵਿਸਾਖੀ ਦਾ ਤਿਉਹਾਰ ਪੰਜਾਬ ਦੇ ਲੋਕਾਂ ਲਈ ਬਹੁਤ ਸੱਭਿਆਚਾਰਕ ਅਤੇ ਧਾਰਮਿਕ ਮਹੱਤਵ ਰੱਖਦਾ ਹੈ ਅਤੇ ਇਹ ਉਹ ਸਮਾਂ ਹੁੰਦਾ ਹੈ ਜਦੋਂ ਕਿਸਾਨ ਹਾੜੀ ਦੀਆਂ ਫ਼ਸਲਾਂ ਦੀ ਵਾਢੀ ਸ਼ੁਰੂ ਕਰਦੇ ਹਨ ਅਤੇ ਇਸ ਤੋਂ ਪਹਿਲਾਂ ਕੁਦਰਤ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦੇ ਹਨ। ਉਨ੍ਹਾਂ ਦੱਸਿਆਂ ਕਿ ਨਾਲ ਹੀ, ਇਹ ਦਿਨ ਸਿੱਖ ਧਰਮ ਵਿੱਚ ਡੂੰਘੀ ਧਾਰਮਿਕ ਮਹੱਤਤਾ ਵੀ ਰੱਖਦਾ ਹੈ ਕਿਉਂਕਿ 1699 ਵਿੱਚ ਵਿਸਾਖੀ ਦੇ ਦਿਨ ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ। ਇਸ ਮੌਕੇ ਅਕੈਡਮੀ ਪ੍ਰਬੰਧਕ ਗੁਰਸ਼ਰਨ ਸਿੰਘ ਤੱਗੜ, ਰਾਜ ਕੁਮਾਰ ਵਸ਼ਿਸਟ, ਪ੍ਰਿੰਸੀਪਲ ਕੁਲਦੀਪ ਸਿੰਘ ਲਿੱਟ ਆਦਿ ਮੌਜੂਦ ਸਨ।