- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੇਤੂ ਖਿਡਾਰੀਆਂ ਲਈ ਬਾਲਪੁਰੀ ਵੱਲੋਂ ਹਰ ਸਾਲ ਨਗਦ ਰਾਸ਼ੀ ਦਾ ਐਲਾਨ

ਸ਼ੰਭੂ ਗੋਇਲ, ਪੰਜਾਬੀ ਜਾਗਰਣ,
ਲਹਿਰਾਗਾਗਾ : ਸਰਕਾਰੀ ਹਾਈ ਸਕੂਲ ਖੰਡੇਬਾਦ ਵਿਖੇ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਇੱਕ ਸ਼ਲਾਘਾਯੋਗ ਪਹਿਲਕਦਮੀ ਕਰਦਿਆਂ ਬਾਲਪੁਰੀ ਖੰਡੇਬਾਦ ਸੇਵਾਮੁਕਤ ਏਐਸਆਈ ਅਤੇ ਮੌਜੂਦਾ ਸਮੇਂ ਆਸਟ੍ਰੇਲੀਆ ਵਾਸੀ ਵੱਲੋਂ ਐਲਾਨ ਕੀਤਾ ਗਿਆ, ਕਿ ਜ਼ਿਲ੍ਹਾ ਪੱਧਰ ਦੀਆਂ ਖੇਡਾਂ ਵਿੱਚ ਮੈਡਲ ਜਿੱਤਣ ਵਾਲੇ ਹਰ ਵਿਦਿਆਰਥੀ ਨੂੰ ਹਰ ਸਾਲ 1100 ਦੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਇਸ ਮੌਕੇ ਬਾਲਪੁਰੀ ਨੇ ਕਿਹਾ, ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ ਹੈ। ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਮਿਹਨਤ, ਹੌਸਲੇ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਜਸਵੀਰ ਸਿੰਘ ਅਤੇ ਚਰਨ ਸਿੰਘ ਪੰਜਾਬ ਪੁਲਿਸ, ਸੱਤਪਾਲ ਖਾਂ ਸਾਬਕਾ ਚੇਅਰਮੈਨ ਐੱਸਐੱਮਸੀ ਕਮੇਟੀ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ। ਸਰਕਾਰੀ ਹਾਈ ਸਕੂਲ ਖੰਡੇਬਾਦ ਦੇ ਮੁੱਖ ਅਧਿਆਪਕ ਅਰੁਣ ਕੁਮਾਰ ਗਰਗ ਨੇ ਵਿਦਿਆਰਥੀਆਂ ਲਈ ਖੇਡਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਬਾਲਪੁਰੀ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਸਕੂਲ, ਵਿਦਿਆਰਥੀਆਂ ਅਤੇ ਖੇਡਾਂ ਦੀ ਹੌਸਲਾ-ਅਫ਼ਜ਼ਾਈ ਲਈ ਦਿੱਤੇ ਸਹਿਯੋਗ ਵਾਸਤੇ ਸਾਰੇ ਸਹਿਯੋਗੀਆਂ ਦਾ ਧੰਨਵਾਦ ਕੀਤਾ।
ਇਸ ਮੌਕੇ ਮਾਸਟਰ ਗੁਰਸੇਵ ਸਿੰਘ, ਮਾਸਟਰ ਲਲਿਤ ਗਰਗ, ਮਨਦੀਪ ਸਿੰਘ, ਮਨਦੀਪ ਕੁਮਾਰ, ਕੰਵਲਜੀਤ ਕੌਰ,ਪਾਲ ਕੌਰ, ਗੁਰਪ੍ਰੀਤ ਕੌਰ,ਰਾਜ ਰਾਣੀ, ਨੇਹਾ ਭਾਰਦਵਾਜ, ਸੁਸ਼ਮਾ ਬਾਂਸਲ ਹਾਜ਼ਰ ਸਨ।