- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਬੰਦੀ ਛੋੜ ਦਿਵਸ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ਼ੇਰਪੁਰ : ਗੁਰਦੁਆਰਾ ਗੁਰੂਸਰ ਪਾਤਸ਼ਾਹੀ ਛੇਵੀਂ ਪਿੰਡ ਅਲੀਪੁਰ ਖਾਲਸਾ ਵਿਖੇ ਬੰਦੀ ਛੋੜ ਦਿਵਸ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਨਤਮਸਤਕ ਹੋ ਕੇ ਆਪਣੀ ਹਾਜ਼ਰੀ ਲਗਵਾਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਅਤੇ ਓਕੇ ਕਥਾ ਵਾਚਕ ਸੰਤ ਬਾਬਾ ਮਨਪ੍ਰੀਤ ਸਿੰਘ ਖਾਲਸਾ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਦਿਆਂ ਦੱਸਿਆ ਗਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਆਪਣੀ ਰਿਹਾਈ ਸਮੇਂ ਆਪਣੇ ਨਾਲ ਕੈਦ 52 ਰਾਜਿਆਂ ਦੀ ਰਿਹਾਈ ਵੀ ਯਕੀਨੀ ਬਣਾਈ ਸੀ। ਇਸ ਮਹਾਨ ਇਤਿਹਾਸਕ ਘਟਨਾ ਦੀ ਯਾਦ ਵਿੱਚ ਬੰਦੀ ਛੋੜ ਦਿਵਸ ਮਨਾਇਆ ਜਾਂਦਾ ਹੈ, ਜੋ ਸਾਨੂੰ ਦੂਜਿਆਂ ਦੀ ਆਜ਼ਾਦੀ, ਹੱਕਾਂ ਅਤੇ ਭਲੇ ਲਈ ਖੜ੍ਹੇ ਹੋਣ ਦਾ ਸੰਦੇਸ਼ ਦਿੰਦਾ ਹੈ। ਸੰਗਤਾਂ ਵਿੱਚ ਭਾਰੀ ਉਤਸ਼ਾਹ ਅਤੇ ਸ਼ਰਧਾ ਦੇਖਣ ਨੂੰ ਮਿਲੀ।
ਸਮੂਹ ਸੰਗਤਾਂ ਨੇ ਗੁਰੂ ਘਰ ਵਿਖੇ ਹਾਜ਼ਰੀ ਭਰ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸੰਤ ਬਾਬਾ ਮਨਪ੍ਰੀਤ ਸਿੰਘ ਅਲੀਪੁਰ ਖਾਲਸਾ ਵਾਲਿਆਂ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।