70 ਪਾਬੰਦੀਸ਼ੁਦਾ ਗੋਲ਼ੀਆਂ ਤੇ 795 ਕੈਪਸੂਲ ਬਰਾਮਦ
70 ਪਾਬੰਦੀਸ਼ੁਦਾ ਗੋਲੀਆਂ ਅਤੇ 795 ਸਿਗਨੈਚਰ ਕੈਪਸੂਲ ਬਰਾਮਦ,ਪਰਚਾ ਦਰਜ
Publish Date: Tue, 31 Mar 2026 06:22 PM (IST)
Updated Date: Wed, 01 Apr 2026 04:10 AM (IST)
ਗੁਰਪ੍ਰੀਤ ਸਿੰਘ, ਪੰਜਾਬੀ ਜਾਗਰਣ, ਹੰਡਿਆਇਆ : ਪੁਲਿਸ ਚੌਕੀ ਹੰਡਿਆਇਆ ਵੱਲੋਂ ਪਾਬੰਦੀਸ਼ੁਦਾ ਗੋਲੀਆਂ ਅਤੇ ਸਿਗਨੈਚਰ ਕੈਪਸੂਲ ਬਰਾਮਦ ਕਰਕੇ ਕੇਸ ਦਰਜ ਕੀਤਾ ਹੈ। ਇਸ ਮੌਕੇ ਚੌਕੀ ਇੰਚਾਰਜ ਹੰਡਿਆਇਆ ਤਰਸੇਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਹੈਪੀ ਸਿੰਘ ਪੁੱਤਰ ਰਾਜੂ ਸਿੰਘ ਵਾਸੀ ਕਿਲਾ ਪੱਤੀ ਹੰਡਿਆਇਆ ਦੇ ਘਰੋਂ ਤਲਾਸ਼ੀ ਦੌਰਾਨ 70 ਪਾਬੰਦੀਸ਼ੁਦਾ ਗੋਲੀਆਂ ਅਤੇ 795 ਸਿਗਨੈਚਰ ਕੈਪਸੂਲ ਬਰਾਮਦ ਕਰਕੇ ਉਕਤ ਵਿਅਕਤੀ ਵਿਰੁੱਧ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।