ਮੁਕੇਸ਼ ਸਿੰਗਲਾ, ਭਵਾਨੀਗੜ੍ਹ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੇ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ। ਇਸ ਸੰਘਰਸ਼ ਦੌਰਾਨ ਨੇੜਲੇ ਪਿੰਡ ਘਰਾਚੋਂ ਦਾ ਨੌਜਵਾਨ ਸੁਖਚੈਨ ਸਿੰਘ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਝੰਡੇ ਲਹਿਰਾ ਕੇ ਆਪਣੀ ਬਾਰਾਤ ਚੜ੍ਹਿਆ।

ਇਸ ਤੋਂ ਪਹਿਲਾਂ ਵੀ ਇਲਾਕੇ ਵਿਚ ਪਿੰਡ ਘਰਾਚੋਂ ਅਤੇ ਪਿਛਲੇ ਦਿਨੀਂ ਰੇਤਗੜ੍ਹ ਵਿਚ ਕਿਸਾਨ ਯੂਨੀਅਨ ਦੇ ਝੰਡੇ ਲਹਿਰਾ ਕੇ ਬਾਰਾਤਾਂ ਚੜੀ੍ਆਂ ਹਨ ਤੇ ਸ਼ਨਿੱਚਰਵਾਰ ਨੂੰ ਪਿੰਡ ਘਰਾਚੋਂ ਵਿਚ ਕਿਸਾਨ ਮੇਜਰ ਸਿੰਘ ਦਾ ਪੁੱਤਰ ਸੁਖਚੈਨ ਸਿੰਘ ਆਪਣੀ ਬਰਾਤ ਕਿਸਾਨ ਯੂਨੀਅਨ ਦੇ ਝੰਡੇ ਲਹਿਰਾ ਕੇ ਚੜ੍ਹਿਆ। ਬਰਾਤ ਰਵਾਨਾ ਹੋਣ ਮੌਕੇ 'ਕਿਸਾਨ ਏਕਤਾ ਜ਼ਿੰਦਾਬਾਦ' ਤੇ 'ਕੇਂਦਰ ਸਰਕਾਰ ਮੁਰਦਾਬਾਦ' ਦੇ ਨਾਅਰੇ ਗੂੰਜੇ ਤੇ ਢੋਲ ਦੀ ਥਾਪ 'ਤੇ ਬਰਾਤੀਆਂ ਨੇ ਕੇਂਦਰ ਸਰਕਾਰ ਦੀ ਤਿੱਖੀ ਨੁਕਤਾਚੀਨੀ ਕੀਤੀ।