ਬਰਨਾਲਾ ’ਚ ਸਪੈਸ਼ਲ ਘੇਰਾਬੰਦੀ ਕਰ ਤਲਾਸ਼ੀ ਮੁਹਿੰਮ ਚਲਾਇਆ ਤੇ ਕੀਤੀ ਛਾਪੇਮਾਰੀ ਬਰਨਾਲਾ ਨੇ ਸਪੈਸ਼ਲ ਘੇਰਾਬੰਦੀ ਤੇ ਤਲਾਸੀ ਜਿਲ੍ਹੇ ’ਚ ਅਭਿਆਨ ਚਲਾਇਆ, ਕੀਤੀ ਛਾਪੇਮਾਰੀ
Publish Date: Sun, 05 Jul 2026 05:47 PM (IST)
Updated Date: Mon, 06 Jul 2026 04:03 AM (IST)
ਨਸ਼ਾ ਤਸਕਰਾਂ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ : ਐੱਸਐੱਸਪੀ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ ਆਲਮ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤੇ ਆਪ੍ਰੇਸ਼ਨ ਪ੍ਰਹਾਰ ਤਹਿਤ ਬਰਨਾਲਾ ਪੁਲਿਸ ਵੱਲੋਂ ਸਪੈਸ਼ਲ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਇਆ ਗਿਆ। ਜਿਸ ਦੇ ਤਹਿਤ ਵੱਡੀ ਗਿਣਤੀ ’ਚ ਪੁਲਿਸ ਕਰਮਚਾਰੀਆਂ ਤੇ ਅਧਿਕਾਰੀਆਂ ਵੱਲੋਂ ਘਰਾਂ ’ਚ ਛਾਪੇਮਾਰੀ ਕਰਕੇ ਕੁੱਲ 132 ਸ਼ੱਕੀ ਵਿਅਕਤੀਆਂ ਨੂੰ ਰਾਊਂਡਅੱਪ ਕੀਤਾ ਗਿਆ। ਇਸ ਸਬੰਧਣੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ ਆਲਮ ਨੇ ਦੱਸਿਆ ਕਿ ਨਸ਼ਿਆ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤੇ ਆਪ੍ਰੇਸ਼ਨ ਪ੍ਰਹਾਰ ਤਹਿਤ ਬਰਨਾਲਾ ਪੁਲਿਸ ਵੱਲੋਂ ਦਫ਼ਤਰ, ਮਿਉਂਸੀਪਲ ਕਮੇਟੀ ਦੀ ਬੈਕ ਸਾਇਡ, ਸੈਂਸੀ ਬਸਤੀ ਬੈਕ ਸਾਇਡ ਬੱਸ ਸਟੈਂਡ ਬਰਨਾਲਾ, ਬਾਜ਼ੀਗਰ ਬਸਤੀ ਤਪਾ, ਕਸਬਾ ਭਦੌੜ ਤੇ ਮਹਿਲ ਕਲਾਂ ਅਧੀਨ ਪੈਂਦੇ ਡਰੱਗ ਹਾਟਸਪਾਟ ਅੰਦਰ ਸਪੈਸ਼ਲ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਚਲਾਇਆ। ਇਸ ਤਲਾਸ਼ੀ ਮੁਹਿੰਮ ਦੌਰਾਨ ਨਸ਼ਿਆਂ ਦਾ ਧੰਦਾ ਕਰਨ ਦੇ ਆਦਿ ਸ਼ੱਕੀ ਵਿਅਕਤੀਆਂ ਦੇ ਰਿਹਾਇਸ਼ੀ ਠਿਕਾਣਿਆਂ ’ਤੇ ਪੁਲਿਸ ਪਾਰਟੀਆਂ ਵੱਲੋਂ ਰੇਡਾਂ ਕੀਤੀ ਗਈਆਂ ਸਨ। ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਅਸ਼ੋਕ ਕੁਮਾਰ ਪੀਪੀਐੱਸ ਕਪਤਾਨ ਪੁਲਿਸ (ਇੰਨ.) ਬਰਨਾਲਾ ਤੇ ਸੋਹਣ ਲਾਲ ਪੀਪੀਐੱਸ ਕਪਤਾਨ ਪੁਲਿਸ (ਸਥਾਨਕ) ਬਰਨਾਲਾ ਦੀ ਸੁਪਰਵੀਜਨ ਹੇਠ ਸੀਆਈਏ ਸਟਾਫ ਬਰਨਾਲਾ ਤੇ ਵੱਖ-ਵੱਖ ਥਾਣਿਆ ਦੀਆਂ ਟੀਮਾਂ ਬਣਾਈਆਂ ਗਈਆਂ, ਜਿਸ ’ਚ ਕਰੀਬ 177 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ। ਛਾਪੇਮਾਰੀ ਦੌਰਾਨ ਕੁੱਲ 132 ਵਿਅਕਤੀਆਂ ਨੂੰ ਰਾਊਂਡਅੱਪ ਕੀਤਾ ਗਿਆ। ਜਿਸ ’ਚੋਂ 37 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 51 ਵਿਅਕਤੀਆਂ ਨੂੰ ਤਸਦੀਕ ਕਰਨ ਤੋਂ ਬਾਅਦ ਛੱਡਿਆ ਗਿਆ। -ਨਸ਼ਾ ਤਸਕਰਾਂ ਨੂੰ ਕਿਸੇ ਕੀਮਤ ’ਤੇ ਬਖਸਿਆ ਨਹੀਂ ਜਾਵੇਗਾ: ਐੱਸਐੱਸਪੀ ਐੱਸਐੱਸਪੀ ਬਰਨਾਲਾ ਨੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਸ਼ਾ ਤਸਕਰੀ ਦਾ ਧੰਦਾ ਕਰਦਾ ਹੈ ਤਾਂ ਉਸ ਨੂੰ ਕਿਸੇ ਵੀ ਕੀਮਤ ’ਤੇ ਬਖਸਿਆ ਨਹੀਂ ਜਾਵੇਗਾ। ਜਿਲ੍ਹਾ ਬਰਨਾਲਾ ਅੰਦਰ ਪਿੰਡ ਪੱਧਰ ਤੇ ਬਣਾਈਆਂ ਗਈਆਂ ਕਮੇਟੀਆਂ ਵੀਡੀਸੀ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਲੋਕਾਂ ਨੂੰ ਨਸ਼ਿਆਂ ਖਿਲਾਫ ਪੁਲਿਸ ਦਾ ਸਾਥ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ। ਸੇਫ ਪੰਜਾਬ ਤਹਿਤ ਬਰਨਾਲਾ ਪੁਲਿਸ ਵੱਲੋਂ ਜਾਰੀ ਡਰੱਗ ਹੈਲਪਲਾਇਨ ਨੰਬਰ 97791-00200 ਕੋਈ ਵੀ ਵਿਅਕਤੀ ਬਿਨ੍ਹਾ ਕਿਸੇ ਡਰ ਦੇ ਨਸ਼ੇ ਦੀ ਵਿਕਰੀ ਸਬੰਧੀ ਕੋਈ ਵੀ ਜਾਣਕਾਰੀ ਦੇ ਸਕਦਾ ਹੈ। ਨਸ਼ੇ ਸਬੰਧੀ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਬਿਲਕੁੱਲ ਗੁਪਤ ਰੱਖੀ ਜਾਂਦੀ ਹੈ।