ਨਗਰ ਨਿਗਮ ਨਜਾਇਜ਼ ਕਬਜ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ
ਨਗਰ ਨਿਗਮ ਬਰਨਾਲਾ ਵੱਲੋਂ ਚਲਾਇਆ ਗਿਆ ਨਜਾਇਜ਼ ਕਬਜ਼ੇ ਛੁਡਾਉਣ ਦਾ ਅਭਿਆਨ
Publish Date: Wed, 14 Jan 2026 04:49 PM (IST)
Updated Date: Thu, 15 Jan 2026 04:03 AM (IST)

ਰੇਸ਼ਮ ਦੂਆ, ਪੰਜਾਬੀ ਜਾਗਰਣ, ਬਰਨਾਲਾ : ਬਰਨਾਲਾ ਦੇ ਮੇਨ ਬਾਜ਼ਾਰਾਂ ’ਚ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਅੱਗੇ ਸਮਾਨ ਲਗਾ ਕੇ ਜੋ ਨਜਾਇਜ਼ ਕਬਜ਼ੇ ਕੀਤੇ ਗਏ ਸਨ, ਉਸਨੂੰ ਨਗਰ ਨਿਗਮ ਦੇ ਮੁਲਾਜ਼ਮਾਂ ਵੱਲੋਂ ਇੱਕ ਅਭਿਆਨ ਦੇ ਤਹਿਤ ਖਾਲੀ ਕਰਵਾਇਆ ਗਿਆ। ਕੁਝ ਦਿਨ ਪਹਿਲਾਂ ਬਰਨਾਲਾ ਜ਼ਿਲੇ ਦੇ ਡਿਪਟੀ ਕਮਿਸ਼ਨਰ ਟੀ ਬੈਨਿਥ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਨਗਰ ਨਿਗਮ ਬਰਨਾਲਾ ਦੇ ਇੰਸਪੈਕਟਰ ਵੱਲੋਂ ਬਾਜ਼ਾਰ ਦੇ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਦੇ ਬਾਹਰ ਸਮਾਨ ਨਾ ਲਗਾਉਣ ਦੇ ਨੋਟਿਸ ਜਾਰੀ ਕੀਤੇ ਗਏ ਸਨ। ਜਿਸਦੇ ਤਹਿਤ ਨਗਰ ਨਿਗਮ ਦੇ ਇੰਸਪੈਕਟਰ ਸਤਪਾਲ ਸਿੰਘ ਵੱਲੋਂ ਇੱਕ ਟੀਮ ਦਾ ਗਠਨ ਕੀਤਾ ਗਿਆ। ਰਾਮਬਾਗ ਰੋਡ, ਸਿਵਲ ਹਸਪਤਾਲ ਚੌਕ, ਗੱਡਾ ਖੰਨਾ ਚੌਕ ਅਤੇ ਸਦਰ ਬਾਜ਼ਾਰ ’ਚ ਦੁਕਾਨਦਾਰਾਂ ਅਤੇ ਰੇਹੜੀ ਫੜੀ ਵਾਲਿਆਂ ਵੱਲੋਂ ਜੋ ਵੀ ਨਾਜਾਇਜ਼ ਸਮਾਨ ਲਗਾਇਆ ਗਿਆ ਸੀ ਜਿਸ ਨੂੰ ਨਗਰ ਨਿਗਮ ਦੀ ਟੀਮ ਵੱਲੋਂ ਆਪਣੇ ਕਬਜ਼ੇ ’ਚ ਲੈ ਲਿਆ ਗਿਆ ਹੈ। ਇੰਸਪੈਕਟਰ ਸਤਪਾਲ ਸਿੰਘ ਅਤੇ ਸੈਂਟਰੀ ਇੰਸਪੈਕਟਰ ਅੰਕੁਸ਼ ਸਿੰਗਲਾ ਨੇ ਕਿਹਾ ਕਿ ਬਰਨਾਲਾ ਦੇ ਲੋਕਾਂ ਨੂੰ ਆ ਰਹੀ ਟਰੈਫਿਕ ਦੀ ਸਮੱਸਿਆ ਤੋਂ ਨਿਜਾਤ ਦਿਲਵਾਉਣ ਲਈ ਇਹ ਅਭਿਆਨ ਚਲਾਇਆ ਗਿਆ ਹੈ ਅਤੇ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਦੇ ਬਾਹਰ ਸਮਾਨ ਨਾ ਲਗਾਉਣ ਦੀ ਅਪੀਲ ਵੀ ਕੀਤੀ ਗਈ ਹੈ। ਸਾਡੇ ਵੱਲੋਂ ਅੱਗੇ ਵੀ ਇਹ ਅਭਿਆਨ ਲਗਾਤਾਰ ਜਾਰੀ ਰਹੇਗਾ। ਅੱਜ ਦੀ ਇਸ ਟੀਮ ’ਚ ਇੰਸਪੈਕਟਰ ਸਤਪਾਲ ਸਿੰਘ ਅਤੇ ਨਾਲ ਸੈਂਟਰੀ ਇੰਸਪੈਕਟਰ ਅੰਕੁਸ਼ ਸਿੰਗਲਾ ਅਤੇ ਡੀਐਮ ਮਨਸਾਹਿਬ ਪ੍ਰੀਤ ਸਿੰਘ, ਗੁਰਮੀਤ ਸਿੰਘ, ਕਲਰਕ ਰਿਸ਼ੀ ਰਾਮ,ਕਲਰਕ ਦੇਵ ਰਿਸ਼ੀ, ਗੁਰਦੀਪ ਸਿੰਘ,ਹਨੀਪ੍ਰੀਤ ਸਿੰਘ ਆਦਿ ਹਾਜ਼ਰ ਸਨ।