- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 15 ਅਕਤੂਬਰ ਦੇ ਪੰਜਾਬ ਬੰਦ ਦੀ ਹਮਾਇਤ

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ 15 ਅਕਤੂਬਰ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਦੀ ਹਮਾਇਤ ਕਰਦਿਆਂ ਪਰਮਿੰਦਰ ਸਿੰਘ ਝੋਟੇ ਦੀ ਮੌਤ ਦੇ ਮਾਮਲੇ ’ਚ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਪਾਰਟੀ ਦੇ ਜਨਰਲ ਸਕੱਤਰ ਹਲਕਾ ਮਹਿਲ ਕਲਾਂ ਦੇ ਇੰਚਰਾਜ ਗੁਰਜੰਟ ਸਿੰਘ ਕੱਟੂ ਨੇ ਇਸ ਮਾਮਲੇ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਤੁਰੰਤ ਅਸਤੀਫ਼ੇ ਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਅਹੁਦੇ ਤੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ। ਗੁਰਜੰਟ ਸਿੰਘ ਕੱਟੂ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟੇ ਦੀ ਮੌਤ ਦੇ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਨਿਰਪੱਖ ਜਾਂਚ ਕਰਵਾਈ ਜਾਣੀ ਚਾਹੀਦੀ ਹੈ, ਤਾਂ ਜੋ ਮਾਮਲੇ ਦੀ ਸੱਚਾਈ ਸਾਹਮਣੇ ਆ ਸਕੇ ਤੇ ਭਵਿੱਖ ’ਚ ਕਿਸੇ ਹੋਰ ਨੌਜਵਾਨ ਨੂੰ ਅਜਿਹੇ ਹਾਲਾਤ ਦਾ ਸਾਹਮਣਾ ਨਾ ਕਰਨਾ ਪਵੇ।