ਆਪ੍ਰੇਸ਼ਨ ਕਾਸੋ ਤਹਿਤ ਬਰਨਾਲਾ ਪੁਲਿਸ ਨੇ ਸੈਂਸੀ ਬਸਤੀ ’ਚ ਕੀਤੀ ਚੈਕਿੰਗ
ਆਪ੍ਰੇਸ਼ਨ ਕਾਸੋ ਤਹਿਤ ਬਰਨਾਲਾ ਪੁਲਿਸ ਨੇ ਸੈਂਸੀ ਬਸਤੀ ’ਚ ਕੀਤੀ ਚੈਕਿੰਗ
Publish Date: Thu, 19 Mar 2026 06:26 PM (IST)
Updated Date: Fri, 20 Mar 2026 04:11 AM (IST)

ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸਿਆ ਨਹੀਂ ਜਾਵੇਗਾ: ਐੱਸਐੱਸਪੀ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹੇ ’ਚ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਚਲਦਿਆਂ ਬਰਨਾਲਾ ਪੁਲਿਸ ਨੇ ਵੀਰਵਾਰ ਸਵੇਰੇ ਬੱਸ ਸਟੈਂਡ ਦੇ ਪਿੱਛੇ ਸਥਿੱਤ ਸੈਂਸੀ ਬਸਤੀ ’ਚ ਆਪ੍ਰੇਸ਼ਨ ਕਾਸੋ ਤਹਿਤ ਚੈਕਿੰਗ ਮੁਹਿੰਮ ਚਲਾਈ। ਇਸ ਮੁਹਿੰਮ ’ਚ ਵੱਡੀ ਗਿਣਤੀ ’ਚ ਪੁਲਿਸ ਕਰਮਚਾਰੀ ਤੇ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਗਿਆ। ਜਾਣਕਾਰੀ ਅਨੁਸਾਰ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ ਆਲਮ ਦੀ ਅਗਵਾਈ ਹੇਠ ਚਲਾਈ ਇਸ ਮੁਹਿੰਮ ਦੌਰਾਨ ਪੁਲਿਸ ਕਰਮਚਾਰੀਆਂ ਤੇ ਅਧਿਕਾਰੀਆਂ ਨੇ ਸ਼ੱਕੀ ਵਿਅਕਤੀਆਂ ਕੋਲੋਂ ਪੁੱਛ ਪੜ੍ਹਤਾਲ ਕੀਤੀ ਤੇ ਘਰਾਂ ’ਚ ਵੀ ਚੈਕਿੰਗ ਕੀਤੀ। ਹੁਣ ਤੱਕ 541 ਮਾਮਲੇ ਦਰਜ, 1,028 ਨਸ਼ਾ ਤਸਕਰਾਂ ਕਾਬੂ ਐੱਸਐੱਸਪੀ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਇਹ ਕਾਰਵਾਈ ਪੰਜਾਬ ਦੇ ਮੁੱਖ ਮੰਤਰੀ ਤੇ ਡੀਜੀਪੀ ਪੰਜਾਬ ਦੇ ਨਿਰਦੇਸ਼ਾਂ ਹੇਠ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦਾ ਮੁੱਖ ਉਦੇਸ਼ ਪੰਜਾਬ ’ਚੋਂ ਨਸ਼ੇ ਨੂੰ ਖਤਮ ਕਰਨਾ ਹੈ ਤੇ ਇਸ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੂਰੇ ਜ਼ਿਲ੍ਹੇ ’ਚ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਤੇ ਨਾਲੋ-ਨਾਲ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਨਸ਼ਾ ਤਸਕਰਾਂ ਤੇ ਸ਼ੱਕੀ ਗਤੀਵਿਧੀਆਂ ਤੇ ਸਖ਼ਤ ਨਜ਼ਰ ਰੱਖੀ ਜਾ ਸਕੇ। ਨਸ਼ਿਆਂ ਵਿਰੁੱਧ ਜੰਗ ਮੁਹਿੰਮ ਦੇ ਤਹਿਤ, ਜੋ ਕਿ ਮਾਰਚ 2025 ਤੋਂ ਚੱਲ ਰਹੀ ਹੈ, ਬਰਨਾਲਾ ਪੁਲਿਸ ਨੇ ਐਨਡੀਪੀਸੀ ਐਕਟ ਦੇ ਤਹਿਤ 541 ਮਾਮਲੇ ਦਰਜ ਕੀਤੇ ਹਨ ਤੇ 1,028 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ। ਇਸ ਤੋਂ ਇਲਾਵਾ 12 ਗੈਰ-ਕਾਨੂੰਨੀ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਤੇ ਪੀਲਾ ਪੰਜ ਸ਼ੁਰੂ ਕੀਤਾ ਗਿਆ ਹੈ, ਕਰੋੜਾਂ ਰੁਪਏ ਦੀ ਜਾਇਦਾਦ ਨੂੰ ਜ਼ਬਤ ਕੀਤਾ ਗਿਆ ਹੈ। ਪੁਲਿਸ ਨਸ਼ਾ ਕਰਨ ਵਾਲਿਆਂ ਨੂੰ ਸੁਧਾਰਨ ਲਈ ਵੀ ਯਤਨ ਕਰ ਰਹੀ ਹੈ, ਐਨਡੀਪੀਐਸ ਐਕਟ ਦੇ ਤਹਿਤ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ’ਚ ਦਾਖਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੇ ਕਿਹਾ ਕਿ ਪੁਲਿਸ ਦਾ ਟੀਚਾ ਸਿਰਫ਼ ਕਾਰਵਾਈ ਕਰਨਾ ਹੀ ਨਹੀਂ ਸਗੋਂ ਨਸ਼ਾ ਕਰਨ ਵਾਲਿਆਂ ਨੂੰ ਸਮਾਜ ਦੀ ਮੁੱਖ ਧਾਰਾ ’ਚ ਵਾਪਸ ਲਿਆਉਣਾ ਵੀ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਵਿਅਕਤੀਆਂ ਨੇ ਨਸ਼ਾ ਛੱਡ ਦਿੱਤਾ ਹੈ ਤੇ ਆਮ ਜ਼ਿੰਦਗੀ ’ਚ ਵਾਪਸ ਆ ਰਹੇ ਹਨ। : ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸਿਆ ਨਹੀਂ ਜਾਵੇਗਾ: ਐੱਸਐੱਸਪੀ ਜਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਨਸ਼ਾ ਤਸਕਰਾਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਨਸ਼ਾ ਤਸਕਰੀ ਦਾ ਧੰਦਾ ਕਰਨ ਵਾਲੇ ਦਾ ਪਤਾ ਲੱਗਦਾ ਹੈ ਤਾਂ ਉਸ ਵਿਅਕਤੀ ਦੇ ਖਿਲਾਫ਼ ਤੁਰੰਤ ਕਾਰਵਾਈ ਕਰਦਿਆਂ ਮਾਮਲਾ ਦਰਜ ਕੀਤਾ ਜਾਵੇਗਾ। ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸਿਆ ਨਹੀਂ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਸ਼ਿਆਂ ਵਿਰੁੱਧ ਇਸ ਮੁਹਿੰਮ ’ਚ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਪੁਲਿਸ ਨੂੰ ਰਿਪੋਰਟ ਕਰਨ ਤਾਂ ਜੋ ਨਸ਼ਾ ਤਸਕਰਾਂ ’ਤੇ ਤੁਰੰਤ ਕਾਰਵਾਈ ਹੋ ਸਕੇ।