ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ
ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ
Publish Date: Tue, 21 Apr 2026 06:51 PM (IST)
Updated Date: Wed, 22 Apr 2026 04:08 AM (IST)
ਗੁਰਪ੍ਰੀਤ ਸਿੰਘ, ਪੰਜਾਬੀ ਜਾਗਰਣ, ਹੰਡਿਆਇਆ : ਟ੍ਰੈਫਿਕ ਪੁਲਿਸ ਬਰਨਾਲਾ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਚਲਾਨ ਕੀਤੇ ਗਏ। ਇਸ ਮੌਕੇ ਟ੍ਰੈਫਿਕ ਪੁਲਿਸ ਇੰਚਾਰਜ ਬਰਨਾਲਾ ਇੰਸਪੈਕਟਰ ਸੇਰਵਿੰਦਰ ਸਿੰਘ ਨੇ ਜਾਣਕਾਰੀ ਦੌਰਾਨ ਦੱਸਿਆ ਕਿ ਜ਼ਿਲ੍ਹੇ ਅੰਦਰ ਪੁਲਿਸ ਨੇ ਪੂਰੀ ਤਰ੍ਹਾਂ ਮੁਸਤੈਦੀ ਨਾਲ ਸ਼ਰਾਰਤੀ ਅਨਸਰਾਂ ਤੇ ਬਾਜ਼ ਅੱਖ ਰੱਖੀ ਹੋਈ ਹੈ। ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕਾਨੂੰਨ ਵਿਵਸਥਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਮੋਟਰਸਾਈਕਲ ਮੋਡੀਫਾਈ ਤੇ ਬੁਲਟ ਮੋਟਰਸਾਈਕਲ ਤੇ ਪਟਾਕੇ ਪਾਉਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸੰਬੰਧੀ ਪ੍ਰੇਰਿਤ ਕੀਤਾ। ਇਸ ਮੌਕੇ ਟ੍ਰੈਫਿਕ ਪੁਲਿਸ ਮੁਨਸ਼ੀ ਏਐੱਸਆਈ ਜਸਵਿੰਦਰ ਸਿੰਘ, ਏਐੱਸਆਈ ਗੁਰਚਰਨ ਸਿੰਘ, ਏਐੱਸਆਈ ਬਲਰਾਜ ਸਿੰਘ, ਸਿਪਾਹੀ ਰਮਨਦੀਪ ਸਿੰਘ ਹਾਜ਼ਰ ਸਨ।