ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ :ਕੋਰੋਨਾ ਮਹਾਮਾਰੀ ਦਾ ਕਹਿਰ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ। ਜਿਸ ਦੇ ਚੱਲਦਿਆ ਬਰਨਾਲਾ 'ਚ ਮੰਗਲਵਾਰ ਨੂੰ 7 ਕੋਰੋਨਾ ਪਾਜ਼ੇਟਿਵ ਮਰੀਜ ਸਾਹਮਣੇ ਆਏ ਹਨ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਿੰਦਰਵੀਰ ਸਿੰਘ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਕੋਰੋਨਾ ਪਾਜ਼ੇਟਿਵ ਮਰੀਜਾਂ ਦੀ ਗਿਣਤੀ 'ਚ ਵਾਧਾ ਹੁੰਦਾ ਜਾ ਰਿਹਾ ਹੈ, ਜੋ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਸਮੇਂ-ਸਮੇਂ ਸਿਰ ਪੰਜਾਬ ਸਰਕਾਰ ਦੇ ਹੁਕਮਾਂ ਤੇ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ-ਨਿਰਦੇਸਾਂ ਤਹਿਤ ਲੋਕਾਂ ਨੂੰ ਕੋਰੋਨਾ ਮਹਾਮਾਰੀ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ, ਪਰ ਇਸ ਦੇ ਬਾਵਜੂਦ ਵੀ ਲੋਕ ਇਸ ਮਹਾਮਾਰੀ ਪ੍ਰਤੀ ਜਿਆਦਾ ਗੰਭੀਰ ਨਹੀਂ ਹਨ। ਉਨ੍ਹਾਂ ਕਿਹਾ ਕਿ ਮੰਗਲਵਾਰ ਨੂੰ ਜ਼ਿਲ੍ਹੇ ਮੰਗਲਵਾਰ ਨੂੰ ਬਰਨਾਲਾ 'ਚ 6 ਤੇ ਧਨੌਲਾ 'ਚੋਂ 1 ਕੋਰੋਨਾ ਮਰੀਜ ਸਾਹਮਣੇ ਆਇਆ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਕੋਰੋਨਾ ਨਾਲ 8 ਮੌਤਾਂ ਹੋ ਚੁੱਕੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਮਹਾਂਮਾਰੀ ਦੇ ਬਚਾਅ ਲਈ ਮੂੰਹ 'ਤੇ ਮਾਸਕ ਤੇ ਸਰੀਰਕ ਦੂਰੀ ਦਾ ਧਿਆਨ ਰੱਖਣਾ ਚਾਹੀਦਾ ਹੈ, ਤਾਂ ਹੀ ਇਸ ਮਹਾਮਾਰੀ ਤੋਂ ਬਚਾਅ ਹੋ ਸਕਦਾ ਹੈ।