- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ 20 ਨੂੰ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਭਗਤੀ ਲਹਿਰ ਦੇ ਮੋਢੀ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਪੁਰਬ 18, 19 ਅਤੇ 20 ਨਵੰਬਰ ਨੂੰ ਸੂਬਾ ਪੱਧਰੀ ਗੁਰਮਤਿ ਸਮਾਗਮ ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਵਿਖੇ ਸੰਗਤਾਂ ਵੱਲੋਂ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਸਮਾਗਮ ਦੀਆਂ ਤਿਆਰੀਆਂ ਨੂੰ ਲੈਕੇ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਮੌਕੇ ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਦੇ ਪ੍ਰਧਾਨ ਅਤੇ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਦਮਦਮੀ ਤੋਂ ਇਲਾਵਾ ਮੀਤ ਪ੍ਰਧਾਨ ਲਖਬੀਰ ਸਿੰਘ ਕਲਸੀ, ਸਕੱਤਰ ਗੁਰਦੇਵ ਸਿੰਘ ਨੰਗਲ, ਗੁਰਦੀਪ ਸਿੰਘ ਮੋਗਾ ਅਤੇ ਖ਼ਜ਼ਾਨਚੀ ਅਜਮੇਰ ਸਿੰਘ ਹੋਰਾਂ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਆਰੰਭ ਹੋ ਚੁੱਕੀ ਹੈ। ਜਿਨਾਂ ਦੇ ਭੋਗ 20 ਨਵੰਬਰ ਨੂੰ ਅੰਮ੍ਰਿਤ ਵੇਲੇ ਪਾਏ ਜਾਣਗੇ। ਭੋਗ ਉਪਰੰਤ ਦੇਰ ਰਾਤ 11 ਵਜੇ ਤੱਕ ਗੁਰਮਤਿ ਸਮਾਗਮ ਚੱਲਣਗੇ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਤੋਂ ਪੰਥ ਦੇ ਪ੍ਰਸਿੱਧ ਕੀਰਤਨੀਏ, ਕਥਾਵਾਚਕ, ਢਾਡੀ ਆਦਿ ਪਹੁੰਚ ਕੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਨਗੇ। ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸੰਤ ਸੇਵਕ ਜਥਾ ਬਹਿੰਗਮ ਸੰਪ੍ਰਦਾਏ ਮਸਤੂਆਣਾ ਸਾਹਿਬ ਦੇ ਪ੍ਰਧਾਨ ਸਿੰਘ ਸਾਹਿਬ ਸੰਤ ਟੇਕ ਸਿੰਘ ਧਨੌਲਾ ਜਥੇਦਾਰ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ, ਸਿੰਘ ਸਾਹਿਬ ਜਥੇਦਾਰ ਬਾਬਾ ਬਲਵੀਰ ਸਿੰਘ ਅਕਾਲੀ ਮੁਖੀ ਬੁੱਢਾ ਦਲ 96 ਕਰੋੜੀ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਵਾਤਾਵਰਨ ਪ੍ਰੇਮੀ ਪਦਮ ਸ੍ਰੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਵਾਤਾਵਰਨ ਪ੍ਰੇਮੀ ਪਦਮਸ਼੍ਰੀ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲੇ, ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ, ਅਕਾਲ ਕਾਲਜ ਕੌਂਸਲ ਦੇ ਪ੍ਰਧਾਨ ਸੰਤ ਬਾਬਾ ਕਾਕਾ ਸਿੰਘ, ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਐਗਜੈਕਟਿਵ ਮੈਂਬਰ ਜਥੇਦਾਰ ਪਰਮਜੀਤ ਸਿੰਘ ਖਾਲਸਾ, ਐਗਜੈਕਟਿਵ ਮੈਂਬਰ ਜਥੇਦਾਰ ਸੁਰਜੀਤ ਸਿੰਘ ਤੁਗਲਵਾਲ, ਜਥੇਦਾਰ ਭੁਪਿੰਦਰ ਸਿੰਘ ਭਲਵਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਅਤੇ ਸੂਬੇ ਦੀਆਂ ਵੱਖ ਵੱਖ ਇਕਾਈਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਸੰਗਤਾਂ ਸ਼ਾਮਲ ਹੋਣਗੀਆਂ। ਪ੍ਰਧਾਨ ਦਮਦਮੀ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਨੂੰ ਵੱਡੀ ਪੱਧਰ 'ਤੇ ਕਰਵਾਉਣ ਦਾ ਮੁੱਖ ਮਕਸਦ ਕੇਵਲ ਭਗਤ ਨਾਮਦੇਵ ਜੀ ਦੇ ਉਪਦੇਸ਼ ਨੂੰ ਘਰ-ਘਰ ਪਹੁੰਚਾਉਣਾ ਹੈ ਅਤੇ ਇਨ੍ਹਾਂ ਅਸਥਾਨਾਂ ਪ੍ਰਤੀ ਸੰਗਤ ਨੂੰ ਜਾਗਰੂਕ ਕਰਨਾ ਹੈ।
ਇਸ ਮੌਕੇ ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਤੋਂ ਵੱਡੀ ਗਿਣਤੀ ਵਿੱਚ ਪ੍ਰਬੰਧਕ ਕਮੇਟੀ ਮੈਂਬਰ ਅਤੇ ਹੋਰ ਇਲਾਕੇ ਦੀਆਂ ਮੋਹਤਬਰ ਸ਼ਖਸ਼ੀਅਤਾਂ ਹਾਜ਼ਰ ਸਨ।