- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਿਵਮ ਕਾਲਜ ’ਚ ਮਨਾਇਆ ਭਗਤ ਸਿੰਘ ਦਾ ਜਨਮਦਿਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲਹਿਰਾਗਾਗਾ : ਸ਼ਿਵਮ ਕਾਲਜ ਆਫ ਐਜੂਕੇਸ਼ਨ ਖੋਖਰ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਸਮੇਂ ਪ੍ਰਿੰਸੀਪਲ ਡਾ. ਰਾਜਪਾਲ ਅਤੇ ਐਡਵੋਕੇਟ ਰਾਹੁਲ ਗਰਗ ਦੁਆਰਾ ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੇ ਸੰਘਰਸ਼ਮਈ ਜੀਵਨ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਗਤ ਸਿੰਘ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣੀ ਜਾਨ ਨਿਸ਼ਾਵਰ ਕਰਦਿਆਂ ਫਾਂਸੀ ਦਾ ਰੱਸਾ ਚੁੰਮਿਆ। ਉਨ੍ਹਾਂ ਦੀ ਵਿਚਾਰਧਾਰਾ ਬਾਰੇ ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਸ਼ੁਰੂ ਤੋਂ ਹੀ ਇਨਕਲਾਬੀ ਸੀ, ਉਨਾਂ ਨੇ ਛੋਟੀ ਉਮਰ ਵਿੱਚ ਹੀ ਠਾਣ ਲਿਆ ਸੀ ਕਿ ਭਾਰਤ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਇਆ ਜਾਵੇਗਾ। ਇਸ ਲਈ ਅੱਜ ਦੀ ਪੀੜੀ ਨੂੰ ਵੀ ਉਨ੍ਹਾਂ ਦੀ ਵਿਚਾਰਧਾਰਾ ਮੁਤਾਬਕ ਚੱਲਣਾ ਚਾਹੀਦਾ ਹੈ। ਸ਼ਹੀਦ ਭਗਤ ਸਿੰਘ ਦੇ ਨਾਲ-ਨਾਲ ਸ਼ਹੀਦ ਉਧਮ ਸਿੰਘ ਅਤੇ ਸੁਖਦੇਵ ਨੂੰ ਵੀ ਲੋਕ ਰਹਿੰਦੀ ਦੁਨੀਆਂ ਤੱਕ ਯਾਦ ਰੱਖਣਗੇ। ਬੀਐਡ ਅਤੇ ਐਮਐਡ ਦੇ ਵਿਦਿਆਰਥੀਆਂ ਨਾਲ ਵੀ ਭਗਤ ਸਿੰਘ ਦੇ ਜਨਮ ਤੋਂ ਲੈ ਕੇ ਸ਼ਹੀਦ ਹੋਣ ਤੱਕ ਦੀ ਜਾਣਕਾਰੀ ਸਾਂਝੀ ਕੀਤੀ ਗਈ।