ਅਭੈ ਪ੍ਰਤਾਪ ਨੇ ਹੈਂਡਬਾਲ ਅੰਡਰ-21 ਵਿੱਚ ਜਿੱਤਿਆ ਸੋਨ ਤਗਮਾ
ਅਭੈ ਪ੍ਰਤਾਪ ਨੇ ਹੈਂਡਬਾਲ ਅੰਡਰ-21 ਵਿੱਚ ਜਿੱਤਿਆ ਸੋਨ ਤਗਮਾ
Publish Date: Thu, 08 Oct 2026 03:49 PM (IST)
Updated Date: Fri, 09 Oct 2026 04:02 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਕੈਂਬ੍ਰਿਜ ਇੰਟਰਨੈਸ਼ਨਲ ਸਕੂਲ, ਸੰਗਰੂਰ ਦੇ ਹੋਣਹਾਰ ਵਿਦਿਆਰਥੀ ਅਭੈ ਪ੍ਰਤਾਪ ਸਿੰਘ ਨੇ ਹੈਂਡਬਾਲ ਦੇ ਅੰਡਰ-21 ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਹ ਮੁਕਾਬਲਾ ਸਥਾਨ ਰਾਜ ਹਾਈ ਸਕੂਲ, ਸੰਗਰੂਰ ਵਿਖੇ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ। ਅਭੈ ਪ੍ਰਤਾਪ ਨੇ ਪੂਰੇ ਮੁਕਾਬਲੇ ਦੌਰਾਨ ਆਪਣੀ ਖੇਡ-ਕੁਸ਼ਲਤਾ, ਮਿਹਨਤ, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸ ਦੀ ਇਸ ਪ੍ਰਾਪਤੀ ’ਤੇ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮਨਦੀਪ ਛੰਨਾ ਨੇ ਅਭੇ ਪ੍ਰਤਾਪ ਨੂੰ ਵਧਾਈ ਦਿੱਤੀ। ਸਕੂਲ ਦੇ ਚੇਅਰਮੈਨ ਇੰਜੀਨੀਅਰ ਸ਼ਿਵ ਆਰੀਆ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ ਤੇ ਦ੍ਰਿੜ੍ਹ ਸੰਕਲਪ ਪੈਦਾ ਕਰਦੀਆਂ ਹਨ। ਸਕੂਲ ਦੀ ਸੀਈਓ ਭਾਵਨਾ ਪੌਲ ਨੇ ਅਭੇ ਪ੍ਰਤਾਪ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਸ ਦੀ ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ। ਇਸੇ ਤਰ੍ਹਾਂ ਸਕੂਲ ਦੀ ਪ੍ਰੈਜ਼ੀਡੈਂਟ ਡਾ. ਸੀਮਾ ਅਰੋੜਾ ਨੇ ਵੀ ਅਭੈ ਪ੍ਰਤਾਪ ਅਤੇ ਉਸ ਦੇ ਪਰਿਵਾਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।