ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਔਰਤਾਂ ਲਈ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਲਿਆਕੇ ਆਪਣਾ ਵਾਅਦਾ ਪੁਗਾਇਆ ਗਿਆ ਹੈ। ਸੂਬਾ ਸਰਕਾਰ ਵਲੋਂ ਆਪਣੀਆਂ ਗਰੰਟੀਆਂ ਪੂਰੀਆਂ ਕਰਨ ਦੇ ਨਾਲ ਨਾਲ ਹੋਰ ਲੋਕ ਭਲਾਈ ਸਕੀਮਾਂ ਵੀ ਲਿਆਂਦੀਆਂ ਗਈਆਂ ਹਨ। ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਦਫ਼ਤਰ ’ਚ ਪ੍ਰੈੱਸ ਕਾਨਫਰੰਸ ਦੌਰਾਨ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਕਦਮ ਔਰਤਾਂ ਨੂੰ ਆਰਥਿਕ ਤੌਰ ''ਤੇ ਆਤਮ-ਨਿਰਭਰ ਬਣਾਉਣ ਵੱਲ ਵੱਡਾ ਹੰਭਲਾ ਹੈ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ - ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਔਰਤਾਂ ਲਈ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਲਿਆਕੇ ਆਪਣਾ ਵਾਅਦਾ ਪੁਗਾਇਆ ਗਿਆ ਹੈ। ਸੂਬਾ ਸਰਕਾਰ ਵਲੋਂ ਆਪਣੀਆਂ ਗਰੰਟੀਆਂ ਪੂਰੀਆਂ ਕਰਨ ਦੇ ਨਾਲ ਨਾਲ ਹੋਰ ਲੋਕ ਭਲਾਈ ਸਕੀਮਾਂ ਵੀ ਲਿਆਂਦੀਆਂ ਗਈਆਂ ਹਨ। ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਦਫ਼ਤਰ ’ਚ ਪ੍ਰੈੱਸ ਕਾਨਫਰੰਸ ਦੌਰਾਨ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਕਦਮ ਔਰਤਾਂ ਨੂੰ ਆਰਥਿਕ ਤੌਰ ''ਤੇ ਆਤਮ-ਨਿਰਭਰ ਬਣਾਉਣ ਵੱਲ ਵੱਡਾ ਹੰਭਲਾ ਹੈ।
ਇਸ ਮੌਕੇ ਚੇਅਰਮੈਨ ਭੰਗੂ ਨੇ ਕਿਹਾ ਕਿ ਸਰਕਾਰ ਵੱਲੋਂ ਜਨਰਲ ਵਰਗ ਦੀਆਂ ਔਰਤਾਂ ਲਈ 1000 ਰੁਪਏ ਅਤੇ ਐਸਸੀ ਵਰਗ ਨਾਲ ਸਬੰਧਤ ਔਰਤਾਂ ਨੂੰ 1500 ਰੁਪਏ ਦੀ ਮਹੀਨਾਵਾਰ ਸਹਾਇਤਾ ਰਾਸ਼ੀ ਸਕੀਮ ਨਾਲ ਲੱਖਾਂ ਪਰਿਵਾਰਾਂ ਨੂੰ ਸਿੱਧਾ ਲਾਭ ਪਹੁੰਚੇਗਾ। ਇਸ ਦੀ ਰਜਿਸਟ੍ਰੇਸ਼ਨ 13 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਅਤੇ ਇਸ ਵਾਸਤੇ ਸਰਕਾਰ ਵਲੋਂ 93 ਹਜ਼ਾਰ ਕਰੋੜ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵਾਅਦੇ ਕੀਤੇ ਸਨ, ਉਹ ਪੂਰੇ ਕੀਤੇ ਹਨ ਅਤੇ ਇਸ ਤੋਂ ਇਲਾਵਾ ਵੀ ਕਈ ਲੋਕ ਭਲਾਈ ਕਦਮ ਚੁੱਕੇ ਹਨ ਜਿਵੇਂ ਕਿ ਸੜਕ ਸੁਰੱਖਿਆ ਫੋਰਸ ਅਤੇ ਟੌਲ ਪਲਾਜ਼ੇ ਬੰਦ ਕਰਨੇ ਆਦਿ। ਭੰਗੂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੇ ਮਾਣ-ਸਤਿਕਾਰ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਹੈ।
ਇਸ ਰਾਸ਼ੀ ਨਾਲ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਦੀਆਂ ਮਹਿਲਾਵਾਂ ਆਪਣੀਆਂ ਛੋਟੀਆਂ-ਮੋਟੀਆਂ ਲੋੜਾਂ ਲਈ ਕਿਸੇ ''ਤੇ ਨਿਰਭਰ ਨਹੀਂ ਰਹਿਣਗੀਆਂ। ਇਸ ਮੌਕੇ ਉਹਨਾਂ ਇੱਕ ਸਵਾਲ ਦੇ ਜਵਾਬ ’ਚ ਕਿਹਾ ਕਿ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦਾ ਔਰਤਾਂ ਬਾਰੇ ਕੀਤੀ ਟਿੱਪਣੀ ਬੇਹੱਦ ਨਿੰਦਣਯੋਗ ਹੈ ਅਤੇ ਉਹਨਾਂ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਇਸ ਮੌਕੇ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਸ਼ਾ ਸ਼ਰਮਾ ਨੇ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਲਿਆਂਦੀ ਗਈ ਇਹ ਯੋਜਨਾ ਇਸ ਗੱਲ ਦਾ ਪ੍ਰਮਾਣ ਹੈ ਕਿ ਪੰਜਾਬ ਸਰਕਾਰ ਔਰਤਾਂ ਦੇ ਮਾਣ-ਸਤਿਕਾਰ ਲਈ ਵਚਨਬਧ ਹੈ। ਇਸ ਮੌਕੇ ਉਨ੍ਹਾਂ ਸਰਕਾਰ ਦੀਆਂ ਹੋਰ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿਹਤ, ਸਿੱਖਿਆ ਅਤੇ ਰੁਜ਼ਗਾਰ ਦੇ ਖੇਤਰ ’ਚ ਕੀਤੇ ਜਾ ਰਹੇ ਸੁਧਾਰਾਂ ਸਦਕਾ ਪੰਜਾਬ ਮੁੜ ''ਰੰਗਲਾ ਪੰਜਾਬ'' ਬਣਨ ਦੀ ਰਾਹ ''ਤੇ ਹੈ।